Saturday, December 20, 2025

Chandigarh

ਪ੍ਰਿੰਸੀਪਲ ਨੇ ਬੱਚਿਆਂ ਲਈ ਖੇਡਾਂ ਦਾ ਮਾਹੌਲ ਬਣਾਉਣ ਦਾ ਅਹਿਦ ਲਿਆ

May 22, 2022 02:46 PM
SehajTimes

ਦੇਸ਼ ਲਈ ਖੇਡਣ ਵਾਲੇ ਖਿਡਾਰੀ ਸਕੂਲਾਂ ਵਿੱਚ ਤਿਆਰ ਹੁੰਦੇ ਹਨ– ਨਵਜੋਤ ਧਾਲੀਵਾਲ ਰਾਸ਼ਟਰੀ ਜੁਡੋ ਕੋਚ 

ਪਟਿਆਲਾ : ਪੰਜਾਬ ਦੇ ਸਿੱਖਿਆ ਮੰਤਰੀ ਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਕੁਲਜੀਤ ਪਾਲ ਸਿੰਘ ਮਾਹੀ ਅਤੇ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਵਿੱਚ ਅਤੇ ਪ੍ਰਿੰਸੀਪਲ ਸੁਖਵਿੰਦਰ ਕੁਮਾਰ ਖੋਸਲਾ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਿਊ ਪਾਵਰ ਹਾਊਸ ਕਾਲੋਨੀ (ਐਨ.ਪੀ.ਐੱਚ.ਸੀ) ਪਟਿਆਲਾ ਵਿਖੇ ਛੇਵੀਂ ਜਮਾਤ ਦੀਆਂ  ਵਿਦਿਆਰਥਣਾਂ ਲਈ ਸਕੂਲ ਵਿੱਚ ਖੇਡਾਂ ਦਾ ਮਾਹੌਲ ਬਣਾਉਣ ਲਈ ਇੱਕ ਵਿਸ਼ੇਸ਼ ਈਵੈਂਟ ਦਾ ਆਯੋਜਨ ਕੀਤਾ ਗਿਆ,

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਇਸ ਈਵੈਂਟ ਦੀ ਬਾ-ਕਮਾਲ  ਸੁਰੂਆਤ ਕਰਦੇ ਹੋਏ ਪ੍ਰਿੰਸੀਪਲ ਸੁਖਵਿੰਦਰ ਕੁਮਾਰ ਖੋਸਲਾ ਨੇ  ਵੱਖ-ਵੱਖ ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਕੋਚਾਂ ਨੂੰ ਦਿੱਤੇ ਸੱਦੇ 'ਤੇ ਆਉਣ ਲਈ 'ਜੀ ਆਇਆਂ ਨੂੰ' ਆਖਿਆ। ਮੌਕੇ 'ਤੇ ਪਹੁੰਚੇ ਨਵਜੋਤ ਸਿੰਘ ਧਾਲੀਵਾਲ ਰਾਸ਼ਟਰੀ ਜੁਡੋ ਕੋਚ ਅਤੇ ਪਵਨ ਸਿੰਗਲਾ ਕਰਾਟੇ ਕੋਚ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਬੱਚੇ ਵਿੱਚ ਕਿਸੇ ਨਾ ਕਿਸੇ ਖੇਡ ਵਿੱਚ ਮੁਹਾਰਤ ਹਾਸਲ ਕਰਨ ਦਾ ਹੁਨਰ ਹੈ। ਇਹ ਹੁਨਰ ਸਕੂਲ ਪੱਧਰ ਤੇ ਖੇਡ ਕੋਚ ਜਾਂ ਅਧਿਆਪਕ ਪਹਿਚਾਣ ਸਕਦੇ ਹਨ ਅਤੇ ਇਹਨਾਂ ਬੱਚਿਆਂ ਨੂੰ ਜਦੋਂ ਸਹੀ ਦਿਸ਼ਾ ਦਿੱਤੀ ਜਾਂਦੀ ਹੈ ਤਾਂ ਇਹ ਬੱਚੇ ਦੇਸ਼ ਦੇ ਨਾਮਵਰ ਖਿਡਾਰੀ ਬਣਦੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਰਤੀ ਲੋਕਤੰਤਰ ਦੇ ਸਮਾਜਿਕ-ਸਿਆਸੀ ਢਾਂਚੇ ਨੂੰ ਢਾਲਣ ਵਿੱਚ ਮੀਡੀਆ ਦੀ ਭੂਮਿਕਾ ਅਹਿਮ : ਹਰਪਾਲ ਸਿੰਘ ਚੀਮਾ

ਇਸ ਲਈ ਪਿੰਡਾਂ 'ਤੇ ਸ਼ਹਿਰਾਂ ਵਿੱਚ ਮੁਢਲੇ ਤੌਰ ‘ਤੇ ਮਾਹੌਲ ਦਾ ਉਸਾਰਿਆ ਜਾਣਾ ਬਹੁਤ ਜ਼ਰੂਰੀ ਹੈ। ਸ੍ਰੀ ਧਾਲੀਵਾਲ ਨੇ ਕਿਹਾ ਕਿ ਉਹਨਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਹੈ ਕਿ ਪ੍ਰਿੰਸੀਪਲ ਸੁਖਵਿੰਦਰ ਕੁਮਾਰ ਖੋਸਲਾ ਸਕੂਲ ਦੇ ਅਧਿਆਪਕਾਂ ਦੀ ਸਹਾਇਤਾ ਸਦਕਾ ਸਕੂਲ ਦੇ ਵਿਦਿਆਰਥੀਆਂ ਲਈ ਸਕੂਲ ਵਿੱਚ ਖੇਡਾਂ ਦਾ ਮਾਹੌਲ ਉਸਾਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜੇਕਰ ਬੱਚਿਆਂ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਵਰਤਿਆ ਜਾਵੇ ਤਾਂ ਇਹਨਾਂ ਦੇ ਸਾਕਾਰਾਤਮਕ ਨਤੀਜੇ ਦੇਖਣ ਨੂੰ ਮਿਲਦੇ ਹਨ। ਉਹ ਚੰਗੀ ਸਿਹਤ ਅਤੇ ਸਟੈਮਿਨਾ ਨਾਲ ਵੱਖ-ਵੱਖ ਸਰਕਾਰੀ ਨੌਕਰੀਆਂ ਲਈ ਫਿੱਟ ਹੋ ਜਾਂਦੇ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਹਰਜੋਤ ਸਿੰਘ ਬੈਂਸ ਵੱਲੋਂ ਜੇਲਾਂ ਵਿੱਚ ਮੋਬਾਈਲ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼

ਇਸ ਮੌਕੇ ਸਕੂਲ ਦੇ ਮੌਜੂਦ ਅਧਿਆਪਕਾਂ 'ਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ  ਮੇਜਰ ਸਿੰਘ ਅਤੇ ਅਨੂਪ ਸ਼ਰਮਾ  ਨੇ ਇਸ ਮਿਲਣੀ ਵਿੱਚ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਨੂੰ ਪ੍ਰੇਰਨ ਲਈ ਕਿਹਾ ਕਿਉਂਕਿ ਇਹ ਉਚਿਤ ਸਮਾਂ ਹੈ ਕਿ ਬੱਚਿਆਂ ਦੇ ਸਰੀਰਕ, ਮਾਨਸਿਕ, ਬੌਧਿਕ ਅਤੇ ਸਿਰਜਨਾਤਮਿਕ ਕੌਸ਼ਲਾਂ ਨੂੰ ਵਧਾਉਣ ਲਈ ਸਾਨੂੰ ਇੱਕ ਮੰਚ ‘ਤੇ ਮਿਲ ਕੇ ਨਿਵੇਕਲੇ ਕਾਰਜ ਕਰਨੇ ਪੈਣਗੇ ਕਿਉਂਕਿ ਪੜ੍ਹਾਈ ਅਤੇ ਸਿਹਤ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਦਾ ਮੁੱਖ ਏਜੰਡਾ ਹੈ। ਸਰਕਾਰ ਦੁਆਰਾ ਇਸ ਏਜੰਡੇ 'ਤੇ ਕਾਰਜ ਕੀਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਜ਼ਰੂਰ ਸਾਹਮਣੇ ਆਉਣਗੇ। ਇਸ ਮੌਕੇ ਚੰਚਲ ਰਾਣੀ, ਵਿਸ਼ਵਕਾਇਆ, ਦਿਲਪ੍ਰੀਤ ਕੌਰ, ਜਸਵੀਰ ਕੌਰ, ਡਿੰਪਲ ਰਾਣੀ ਅਤੇ ਸੁਖਵਿੰਦਰ ਸਿੰਘ ਆਦਿ ਸ਼ਾਮਿਲ ਸਨ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ