Monday, November 03, 2025

Chandigarh

ਪੰਜਾਬ ਜੇਲ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਖਾਰਿਜ

May 22, 2022 05:31 PM
SehajTimes

ਜੇਲ ਪ੍ਰਸ਼ਾਸਨ ਵੱਲੋਂ ਨਹੀਂ ਕੀਤੀ ਗਈ ਕੋਈ ਵੀ ਕੁਤਾਹੀ , ਪੂਰੀ ਸਾਵਧਾਨੀ ਨਾਲ ਹੋ ਰਹੀ ਹੈ ਪ੍ਰੋਟੋਕੋਲ ਦੀ ਪਾਲਣਾ 

ਚੰਡੀਗੜ੍ਹ : ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
 
ਜ਼ਿਕਰਯੋਗ ਹੈ ਕਿ ਕੁਝ ਗ਼ੈਰ-ਪ੍ਰਮਾਣਿਤ ਖਬਰਾਂ ਰਾਹੀਂ ਇਹ ਪ੍ਰਚਾਰਿਆ ਜਾ ਰਿਹਾ ਸੀ  ਕਿ ਨਵਜੋਤ ਸਿੰਘ ਸਿੱਧੂ ਨੂੰ ਕੁਝ ਸਮੇਂ ਲਈ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਇੱਕ ਬੈਰਕ ਵਿੱਚ ਰੱਖਿਆ ਗਿਆ ਸੀ, ਜਿਸ ਖਿਲਾਫ਼ ਕਈ ਮੁਕੱਦਮੇ ਦਰਜ ਹਨ।
 
ਬੁਲਾਰੇ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਤੇ ਰਿਪੋਰਟਾਂ ਸੱਚ ਤੋਂ ਸੱਖਣੀਆਂ ਅਤੇ ਬੇਬੁਨਿਆਦ, ਝੂਠੀਆਂ, ਅਤੇ ਅਪਮਾਨਜਨਕ ਹਨ। ਉਨਾਂ ਕਿਹਾ ਕਿ ਇੰਦਰਜੀਤ ਸਿੰਘ ਵੱਖਰੀ ਬੈਰਕ ਵਿੱਚ ਬੰਦ ਹੈ ਅਤੇ ਜੇਲ ਵਿੱਚ ਦਾਖਲ ਹੋਣ ਤੋਂ ਬਾਅਦ ਉਸ ਨੇ ਕਦੇ ਵੀ ਸ੍ਰੀ ਸਿੱਧੂ ਨਾਲ ਕੋਈ ਵੀ ਬੈਰਕ ਸਾਂਝੀ ਨਹੀਂ ਕੀਤੀ।
 
ਉਨਾਂ ਕਿਹਾ ਕਿ ਸ੍ਰੀ ਸਿੱਧੂ ਉਸ ਬੈਰਕ ਵਿੱਚ ਬੰਦ ਹਨ, ਜਿੱਥੇ ਕੁਝ ਹੋਰ ਕੈਦੀ ਵੀ ਬੰਦ ਹਨ ਅਤੇ  ਸੁਰੱਖਿਆ ਦੇ ਮੱਦੇਨਜ਼ਰ ਇਨਾਂ ਕੈਦੀਆਂ ਦੇ ਪਿਛੋਕੜ ਦੀ ਚੰਗੀ ਤਰਾਂ ਪੜਤਾਲ ਕਰਨ ਪਿੱਛੋਂ ਹੀ ਸ੍ਰੀ ਸਿੱਧੂ ਨੂੰ ਇਹਨਾਂ ਨਾਲ ਰੱਖਿਆ ਗਿਆ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ