Sunday, November 02, 2025

Chandigarh

ਅੰਗਰੇਜ਼ੀ ਵਿਭਾਗ ਵਿੱਚ ਡਾ. ਸ਼ਾਂਤਨੂ ਘੋਸ਼ ਵੱਲੋਂ ਇੱਕ ਵਿਸ਼ੇਸ਼ ਭਾਸ਼ਣ ਦਿੱਤਾ ਗਿਆ

May 27, 2022 10:13 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿੱਚ ਡਾ. ਸ਼ਾਂਤਨੂ ਘੋਸ਼ ਵੱਲੋਂ ਇੱਕ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਉਨ੍ਹਾਂ ਦਾ ਇਹ ਭਾਸ਼ਣ 'ਭਾਸ਼ਾ ਦੀ ਦਰਜਾਬੰਦੀ ਦਾ ਢਾਂਚਾ: ਸਵਰ ਅਤੇ ਵਿਅੰਜਨ ਦੇ ਅਧਿਐਨ ਲਈ ਕੁਝ ਨਿਰੀਖਣ" ਵਿਸ਼ੇ ਉੱਤੇ ਕੇਂਦਰਿਤ ਸੀ।
ਡਾ. ਘੋਸ਼ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਤੋਂ ਭਾਸ਼ਾ ਵਿਗਿਆਨ ਦੇ ਖੇਤਰ ਵਿੱਚ ਪੀਐੱਚ-ਡੀ.(2006) ਪ੍ਰਾਪਤ ਕੀਤੀ ਹੈ। ਉਹ ਨਿਊਰੋਇਮੇਜਿੰਗ ਦੇ ਖੇਤਰ ਵਿੱਚ ਮੁਹਾਰਤ ਰਖਦੇ ਹਨ। ਇਸ ਖੇਤਰ ਵਿੱਚ ਉਨ੍ਹਾਂ ਵੱਲੋਂ ਨਿਊਕਲੀਅਰ ਮੈਡੀਸਨ ਐਂਡ ਅਲਾਈਡ ਸਾਇੰਸਜ਼, ਮੈਕਸ-ਪਲੈਂਕ ਇੰਸਟੀਚਿਊਟ ਫਾਰ ਸਾਈਕੋਲਿੰਗੁਇਸਟਿਕਸ, ਨਿਜਮੇਗੇਨ, ਨੀਦਰਲੈਂਡ, ਆਈ.ਸੀ.ਟੀ.ਪੀ., ਟ੍ਰਾਈਸਟ, ਇਟਲੀ ਅਤੇ ਹਾਰਵਰਡ ਯੂਨੀਵਰਸਿਟੀ (ਕੰਪਿਊਟੇਸ਼ਨਲ ਬਾਇਓਸਟੈਟਿਸਟਿਕਸ) ਜਿਹੀਆਂ ਵਿਭਿੰਨ ਸੰਸਥਾਵਾਂ ਤੋਂ ਅਗਲੇਰੇ ਪੱਧਰ ਦੀ ਸਿਖਲਾਈ ਹਾਸਿਲ ਕੀਤੀ ਹੋਈ ਹੈ।
ਮੌਜੂਦਾ ਸਮੇਂ ਉਹ ਅਕਾਲ ਯੂਨੀਵਰਸਿਟੀ ਦੇ ਅੰਗਰੇਜ਼ੀ ਅਧਿਐਨ ਵਿਭਾਗ ਦੇ ਮੁਖੀ ਵਜੋਂ ਅਤੇ ਭਾਸ਼ਾ ਵਿਗਿਆਨ ਅਤੇ ਬੋਧਾਤਮਕ ਵਿਗਿਆਨ ਦੇ ਐਸੋਸੀਏਟ ਪ੍ਰੋਫੈਸਰ ਵਜੋਂ ਕਾਰਜਸ਼ੀਲ ਹਨ। ਉਹ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੇ ਖੇਤਰ ਵਿੱਚ ਨੈਤਿਕਤਾ ਦੇ ਅਧਿਐਨ ਬਾਰੇ ਵੀ ਡੂੰਘੀ ਦਿਲਚਸਪੀ ਰਖਦੇ ਹਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ