Monday, November 03, 2025

Chandigarh

ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ’ਚ ਰੋਜ਼ਗਾਰ ਸਬੰਧੀ ਸੈਮੀਨਾਰ

May 28, 2022 09:37 AM
SehajTimes

ਬਰਨਾਲਾ : ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਅਫਸਰ ਇੰਚਾਰਜ ਮਕੇੈਨੀਕਲ ਇੰਜਨੀਅਰਿੰਗ ਵਿਭਾਗ ਡਾ. ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਡਿਪਲੋਮਾ ਵਿਦਿਆਰਥੀਆਂ ਲਈ ਸੈਂਟਰਲ ਟੂਲ ਰੂਮ ਲੁਧਿਆਣਾ ਵੱਲੋਂ ਜੌਬ ਔਰੀਐਂਟਲ ਟ੍ਰੇਨਿੰਗ/ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
 ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਸੈਂਟਰਲ ਟੂਲ ਰੂਮ, ਲੁਧਿਆਣਾ ਵਲੋਂ ਆਏ ਜਗਦੀਪ ਸਿੰਘ ਐਸਿਸਟੈਂਟ ਮੈਨੇਜਰ ਅਤੇ ਸੁਖਵੰਤ ਸਿੰਘ ਇੰਜਨੀਅਰ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਸ ਤਰਾਂ ਦੇ ਸੈਮੀਨਾਰ ਕਰਵਾਏ ਜਾਂਦੇ ਹਨ। ਇਸੇ ਤਰਾਂ ਹੀ ਕਾਲਜ ਵਿੱਚ ਸਲਾਨਾ ਕੈਲੰਡਰ ਬਣਾ ਕੇ ਲਗਾਤਾਰ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਉਨਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਨਾਂ ਪ੍ਰੋਗਰਾਮਾਂ ਨੂੰ ਜ਼ਰੂਰ ਅਟੈਂਡ ਕਰਨ ਅਤੇ ਉਨਾਂ ਦਾ ਪੂਰਾ ਫਾਇਦਾ ਉਠਾਉਣ।
 ਇਸ ਮੌਕੇ ਜਗਦੀਪ ਸਿੰਘ ਐਸਿਸਟੈਂਟ ਮੈਨੇਜਰ ਵਲੋਂ ਛੇ ਮਹੀਨੇ ਦੇ ਐਡਵਾਂਸ ਕੋਰਸ ਜਿਵੇਂ ਕਿ ਸੀ.ਐਨ.ਸੀ. ਮਿਲਿੰਗ/ਟਰਨਿੰਗ ਅਤੇ ਹੋਰ ਕੋਰਸਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਪੱਛੜੀਆਂ ਸ਼੍ਰੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮੁਫਤ ਕਰਵਾਏ ਜਾਂਦੇ ਹਨ ਅਤੇ ਵਜ਼ੀਫਾ ਵੀ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਉਨਾਂ ਦੀ ਪਲੇਸਮੈਂਟ ਵੀ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਉਨਾਂ ਇੱਕ ਮਹੀਨੇ ਦੇ ਟ੍ਰੇਨਿੰਗ ਕੋਰਸ ਸੀ.ਐਨ.ਸੀ. ਮਿਲਿੰਗ/ਟ੍ਰੇਰਨਿੰਗ/ਆਟੋਕੈਡ ਬਾਰੇ ਵੀ ਦੱਸਿਆ ਕਿ ਇਹ ਪ੍ਰੋਗਰਾਮ ਐਸ.ਸੀ. ਵਿਦਿਆਰਥੀਆਂ ਨੂੰ ਮੁਫਤ ਕਰਵਾਏ ਜਾਂਦੇ ਹਨ ਅਤੇ ਵਜ਼ੀਫਾ ਵੀ ਦਿੱਤਾ ਜਾਂਦਾ ਹੈ। ਇਸ ਸੈਮੀਨਾਰ ਵਿੱਚ ਕਾਲਜ ਦੇ 80 ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਲੈਕਚਰਾਰ ਲਵਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਦੀਪਕ ਜਿੰਦਲ ਅਤੇ ਰੀਤਵਿੰਦਰ ਸਿੰਘ, ਵਰਕਸ਼ਾਪ ਇੰਸਟਰਕਟਰ ਤੋਂ ਇਲਾਵਾ ਹੋਰ ਵੀ ਸਟਾਫ ਮੈਂਬਰ ਮੌਜੂਦ ਸੀ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ