Monday, November 03, 2025

Chandigarh

ਪਿੰਡ ਚੁਹਾਣਕੇ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੈਂਪ

May 28, 2022 09:42 AM
SehajTimes

ਬਰਨਾਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
  ਕੈਂਪ ਦੌਰਾਨ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਹਵਾ, ਧਰਤੀ ਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭ ਨੂੰ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ-ਪਾਣੀ ਦਿੱਤਾ ਜਾ ਸਕੇ।
     ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਮਹਿਲ ਕਲਾਂ ਡਾ. ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਤਰ ਵੱਤਰ ਖੇਤ ਹੋਣਾ ਲਾਜ਼ਮੀ ਹੈ ਅਤੇ ਇਸ ਵਿਧੀ ਨੂੰ ਅਪਣਾ ਕੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ। ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਹਾ ਕਿ ਲਗਾਤਾਰ ਨੀਚੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੋਰਟਲ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਸਾਨ ਆਪਣੀ ਡੀਟੇਲ ਰਜਿਸਟਰ ਕਰਕੇ 1500 ਸਹਾਇਤਾ ਰਾਸ਼ੀ ਦਾ ਲਾਭ ਉਠਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਦਾ ਸਾਥ ਦੇਣ।  
  ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਸਮੂਹ ਆਤਮਾ ਸਟਾਫ ਮਹਿਲ ਕਲਾਂ, ਭਗਵਾਨ ਸਿੰਘ ਬੇਲਦਾਰ, ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਜਗਰਾਜ ਸਿੰਘ, ਗੁਰਪ੍ਰੀਤ ਸਿੰਘ ਵਜੀਦਕੇ ਕਲਾਂ, ਜਸਵਿੰਦਰ ਸਿੰਘ, ਜਰਨੈਲ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ