Monday, November 03, 2025

Chandigarh

ਐਮਸੀਸੀ ਟੀਮਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ’ਤੇ ਨੇੜਿਓਂ ਨਜ਼ਰ ਰੱਖਣ ਲਈ ਆਖਿਆ

May 30, 2022 09:44 AM
SehajTimes

ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਦੇ ਮੱਦੇਨਜ਼ਰ ਅੱਜ ਸਹਾਇਕ ਰਿਟਰਨਿੰਗ ਅਫਸਰ 103-ਬਰਨਾਲਾ ਸ. ਗੋਪਾਲ ਸਿੰਘ ਵੱਲੋਂ ਬਰਨਾਲਾ ਹਲਕੇ ਨਾਲ ਸਬੰਧਤ ਵੱਖ ਵੱਖ ਟੀਮਾਂ ਨਾਲ ਜਿੱਥੇ ਅਹਿਮ ਮੀਟਿੰਗ ਕੀਤੀ ਗਈ, ਉਥੇ ਮਾਸਟਰ ਟ੍ਰੇਨਰਾਂ ਵੱਲੋਂ ਟੀਮਾਂ ਨੂੰ ਸਿਖਲਾਈ ਦਿੱਤੀ ਗਈ।
    ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਕਮ ਐਸਡੀਐਮ ਬਰਨਾਲਾ ਗੋਪਾਲ ਸਿੰਘ ਵੱਲੋਂ ਸੈਕਟਰ ਅਫਸਰਾਂ, ਐਸਐਸਟੀ, ਐਫਐਸਟੀ, ਵੀਐਸਟੀ, ਵੀਵੀਟੀ, ਖਰਚਾ ਟੀਮਾਂ, ਸੀ-ਵਿਜਿਲ ਟੀਮ, ਨੋਡਲ ਅਫਸਰਾਂ ਸਣੇ ਵੱਖ ਵੱਖ ਟੀਮਾਂ ਚੋਣ ਡਿਊਟੀ ਬਾਰੇ ਵਿਸਥਾਰ ’ਚ ਦੱਸਿਆ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਉਨਾਂ ਨੂੰ ਚੋਣ ਡਿਊਟੀ ਬਾਰੇ ਟ੍ਰੇਨਿੰਗ ਦਿੱਤੀ ਗਈ।  ਇਸ ਮੌਕੇ ਕਰ ਅਤੇੇ ਆਬਕਾਰ ਵਿਭਾਗ ਵੱਲੋਂ ਟੀਮਾਂ ਨੂੰ ਮਿੱਥੀ ਹੱੱਦ ਤੋਂ ਵੱਧ ਸਾਮਾਨ ਜ਼ਬਤ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ।  
ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਵੱਲੋਂ ਸੈਕਟਰ ਅਫਸਰਾਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰ ਕੇੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਸੈਕਟਰ ਅਫਸਰਾਂ ਅਤੇ ਬੂਥ ਲੈਵਲ ਅਫਸਰਾਂ ਨੂੰ ਬੂਥਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਸ. ਗੋਪਾਲ ਸਿੰਘ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧਤ ਟੀਮਾਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਕੇਸਾਂ ’ਤੇ ਕਰੜੀ ਨਜ਼ਰ ਰੱਖਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਸਪੀ (ਸਿਟੀ) ਰਾਜੇਸ਼ ਸਨੇਹੀ, ਨਇਬ ਤਹਿਸੀਲਦਾਰ ਬਰਨਾਲਾ ਰਵਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ਼ ਜੋਸ਼ੀ ਤੇ ਮਾਸਟਰ ਟ੍ਰੇਨਰ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ