Sunday, May 11, 2025

Chandigarh

ਹਰਭਜਨ ਸਿੰਘ ਈ.ਟੀ.ਓ. ਵੱਲੋਂ ਝੋਨੇ ਦੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਮਰੱਥਾ ਵਧਾਉਣ ਲਈ ਰਾਜਪੁਰਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ

May 30, 2022 09:59 AM
Jaswinder Singh

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਚੰਦੂਆ ਖੁਰਦ ਵਿਖੇ 400 ਕੇਵੀ ਐਸ/ਐਸ ਰਾਜਪੁਰਾ ਵਿੱਚ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ (ਆਈਸੀਟੀ) ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੀ ਲੋਡ ਕੇਟਰਿੰਗ ਸਮਰੱਥਾ ਵਿੱਚ ਵਾਧਾ ਹੋਵੇਗਾ।
ਬਿਜਲੀ ਮੰਤਰੀ ਨੇ ਇਸ ਮੌਕੇ ਦੱਸਿਆ ਕਿ 400 ਕੇਵੀ ਵਿੱਚ ਵਾਧੂ 500 ਐਮਵੀਏ ਆਈਸੀਟੀ ਲਗਾਉਣ `ਤੇ 31 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ ਅਤੇ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਅਤੇ ਇਸ ਨਾਲ ਸਬੰਧਤ 400 ਕੇਵੀ ਅਤੇ 220 ਕੇਵੀ ਬੇਜ਼ ਦੇ ਨਿਰਮਾਣ ਨੂੰ ਪੂਰਾ ਕਰਨ ਵਿੱਚ ਇੱਕ ਸਾਲ ਦਾ ਸਮਾਂ ਲੱਗਿਆ ਹੈ।
ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਆਈਸੀਟੀ ਦੀ ਸਥਾਪਨਾ ਨਾਲ ਏਟੀਸੀ/ਟੀਟੀਸੀ ਸੀਮਾ ਮੌਜੂਦਾ 7700/8200 ਮੈਗਾਵਾਟ ਤੋਂ ਵਧ ਕੇ 8200/8700 ਮੈਗਾਵਾਟ ਹੋ ਜਾਵੇਗੀ।
ਉਦਘਾਟਨ ਦੌਰਾਨ ਮੌਜੂਦ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸੀਐਮਡੀ ਪੀਐਸਸੀਪੀਐਲ ਇੰਜਨੀਅਰ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ/ਤਕਨੀਕੀ ਪੀਐਸਟੀਸੀਐਲ ਇੰਜ. ਯੋਗੇਸ਼ ਟੰਡਨ ਸ਼ਾਮਲ ਸਨ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ