Sunday, May 11, 2025

Chandigarh

ਪੀ.ਐਸ.ਡੀ.ਐਮ ਵੱਲੋਂ ਉਦਯੋਗਾਂ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਦੀ ਤਕਨੀਕੀ ਵਰਕਸ਼ਾਪ ਦਾ ਆਯੋਜਨ

May 30, 2022 10:16 AM
SehajTimes
ਚੰਡੀਗੜ੍ਹ : ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਅਤੇ ਗ੍ਰਾਮ ਤਰੰਗ ਇੰਪਲਾਇਬਿਲਟੀ ਟ੍ਰੇਨਿੰਗ ਸਰਵਿਸਿਜ਼ ਪ੍ਰਾ. ਲਿਮਟਿਡ ਨੇ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਲੁਧਿਆਣਾ ਵਿਖੇ ਸੰਕਲਪ ਪ੍ਰੋਜੈਕਟ ਅਧੀਨ ਉਦਯੋਗਾਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ (ਐਨ.ਏ.ਪੀ.ਐਸ) ਦੀ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਧੀਕ ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ., ਰਾਜੇਸ਼ ਤ੍ਰਿਪਾਠੀ ਨੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਐਨ.ਏ.ਪੀ.ਐਸ ਸਬੰਧੀ ਇੱਕ ਕਿਤਾਬਚਾ ਜਾਰੀ ਕੀਤਾ। ਇਸ ਮੌਕੇ ਸ੍ਰੀ ਤ੍ਰਿਪਾਠੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀ ਅਗਵਾਈ ਹੇਠ ਪੀ.ਐਸ.ਡੀ.ਐਮ. ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗ ਮੁਖੀ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਵਰਕਸ਼ਾਪ ਇਸ ਦਿਸ਼ਾ ਵਿੱਚ ਸੰਕਲਪ ਪ੍ਰੋਜੈਕਟ ਤਹਿਤ ਪੀ.ਐਸ.ਡੀ.ਐਮ. ਦਾ ਇੱਕ ਸੁਹਿਰਦ ਯਤਨ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਆਂ ਸ਼੍ਰੀਮਤੀ ਪਰਵਿੰਦਰ ਕੌਰ, ਪ੍ਰੋਜੈਕਟ ਕੋਆਰਡੀਨੇਟਰ, ਪੀ.ਐਸ.ਡੀ.ਐਮ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਮਨੁੱਖੀ ਸਰੋਤ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਾ ਕਰਨ ਲਈ ਨੌਜਵਾਨਾਂ ਲਈ ਅਪ੍ਰੈਂਟਿਸਸ਼ਿਪ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ 38 ਉਦਯੋਗਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ ਅਤੇ ਇਸ ਦਾ ਲਾਭ ਉਠਾਇਆ।
ਇਸ ਦੌਰਾਨ, ਸ਼੍ਰੀ ਅਭਿਨਵ ਮਦਾਨ, ਮੈਨੇਜਿੰਗ ਡਾਇਰੈਕਟਰ, ਗ੍ਰਾਮ ਤਰੰਗ ਇੰਪਲਾਇਬਿਲਟੀ ਟ੍ਰੇਨਿੰਗ ਸਰਵਿਸਿਜ਼, ਨੇ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਉਹ ਇੱਕ ਤੀਜੀ ਧਿਰ ਐਗਰੀਗੇਟਰ ਵਜੋਂ ਕਿਵੇਂ ਉਦਯੋਗਾਂ ਨੂੰ ਲੋੜੀਂਦਾ ਮਨੁੱਖੀ ਸਰੋਤ ਮਹੁੱਈਆ ਕਰਵਾ ਸਕਦੇ ਹਨ। ਉਨ੍ਹਾਂ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪੋ-ਆਪਣੇ ਉਦਯੋਗਾਂ ਵਿੱਚ ਐਨ.ਏ.ਪੀ.ਐਸ ਨੂੰ ਲਾਗੂ ਕਰਨ। ਡਾ: ਪੁਸ਼ਕਰ ਮਿਸ਼ਰਾ, ਸਟੇਟ ਇੰਚਾਰਜ, ਗ੍ਰਾਮ ਤਰੰਗ ਨੇ ਉਦਯੋਗਾਂ ਦਾ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਅਪ੍ਰੈਂਟਿਸਸ਼ਿਪ ਲਈ ਅੱਗੇ ਆਉਣ ਦੀ ਬੇਨਤੀ ਕੀਤੀ ਤਾਂ ਜੋ ਉਦਯੋਗ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਤਿਆਰ ਕੀਤਾ ਜਾ ਸਕੇ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ