Sunday, May 11, 2025

Chandigarh

ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

May 30, 2022 10:19 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਰਥਿਕ ਅਪਰਾਧ ਸ਼ਾਖਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਚਰਨਜੀਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਵਾਸੀ ਨਿਯੂ ਕਿਚਲੂ ਨਗਰ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵੱਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ। 
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ