Wednesday, December 17, 2025

Malwa

ਯੂਥ ਪਾਰਲੀਮੈਂਟ: ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ

March 20, 2021 06:20 PM
SehajTimes

ਬਰਨਾਲਾ : ਨੌਜਵਾਨਾਂ ਨੂੂੰ ਸਮਾਜਿਕ ਬੁਰਾਈਆਂ ਖਿਲਾਫ ਸੁਚੇਤ ਕਰਨ ਅਤੇ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਯੂਥ ਪਾਰਲੀਮੈਂਟ ਨਹਿਰੂ ਯੁਵਾ ਕੇਂਦਰ ਬਰਨਾਲਾ ਵਿਖੇ ਕਰਵਾਈ ਗਈ।
     ਇਸ ਪਾਰਲੀਮੈਂਟ ਵਿੱਚ ਵੱਖ ਵੱਖ ਕਲੱਬਾਂ ਦੇ 85 ਲੜਕੇ/ਲੜਕੀਆਂ ਨੇ ਭਾਗ ਲਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵੱਲੋਂ ਨੌਜਵਾਨਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜ਼ਿਲਾ ਯੂਥ ਅਫਸਰ ਓਮਕਾਰ ਸਵਾਮੀ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਇੱਕ ਅਜਿਹਾ ਪਲੈਟਫਾਰਮ ਹੈ ਜੋ ਨੌਜਵਾਨਾਂ ਲਈ ਬਹੁਤ ਉਸਾਰੂ ਹੈ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਵਿਭਾਗ ਨਹੀਂ, ਬਲਕਿ ਇੱਕ ਸੰਸਥਾ ਹੈ, ਜੋ ਨੌਜਵਾਨਾਂ ਨੂੰ ਊਸਾਰੂ ਸੋਚ ਲਈ ਪ੍ਰੇਰਿਤ ਕਰਦੀ ਹੈ।

ਬਰਨਾਲਾ ਤੋਂ ਇਹ ਖ਼ਬਰ ਵੀ ਪੜ੍ਹੋ : ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜਲ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ

 ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫਸਰ ਬਰਨਾਲਾ ਸ੍ਰੀਮਤੀ ਮੇਘਾ ਮਾਨ ਨੇ ਨੌਜਵਾਨਾਂ ਨੂੰ ਅਜੋਕੇ ਸਮੇਂ ਵਿੱਚ ਆਪਣੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਇੰਟਰਨੈੱਟ ਦੀ ਸਾਰਥਿਕ ਵਰਤੋਂ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਸਿਰਫ ਉਸਾਰੂ ਅਤੇ ਅਗਾਹਵਧੂ ਵਿਚਾਰਾਂ ਨੂੰ ਹੀ ਅੱਗੇ ਭੇਜਣਾ ਚਾਹੀਦਾ ਹੈ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਸਾਬਕਾ ਜ਼ਿਲਾ ਯੂਥ ਅਫਸਰ ਨੇ ਪਰਮਜੀਤ ਕੌਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਮੰਚ ਸੰਚਾਲਣ ਲਵਪ੍ਰੀਤ ਸ਼ਰਮਾ ਨੇ ਕੀਤਾ।    

Have something to say? Post your comment