Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਕਹਾਣੀ ਦਰਬਾਰ ਕਰਵਾਇਆ

May 30, 2022 10:35 AM
SehajTimes
ਬਰਨਾਲਾ : ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਡੀ ਕਾਲਜ ਆਫ ਐਜੂਕੇਸ਼ਨ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ। ਐੱਸ.ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਕਹਾਣੀ ਦਰਬਾਰ 'ਚ ਚੋਣਵੇਂ ਕਹਾਣੀਕਾਰਾਂ ਵੱਲੋਂ ਕਹਾਣੀਆਂ ਪੜ੍ਹੀਆਂ ਗਈਆਂ ਅਤੇ ਵਿਦਵਾਨ ਸਾਹਿਤਕਾਰਾਂ ਵੱਲੋਂ ਪੜ੍ਹੀਆਂ ਕਹਾਣੀਆਂ ਦੀ ਸਮੀਖਿਆ ਕੀਤੀ ਗਈ।
         ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਦੱਸਿਆ ਕਿ ਐੱਸ.ਡੀ ਕਾਲਜ ਦੇ ਪ੍ਰਿੰਸੀਪਲ ਡਾ. ਰਮਾ ਸ਼ਰਮਾ ਅਤੇ ਐੱਸ.ਡੀ ਕਾਲਜ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਦੀ ਪ੍ਰਧਾਨਗੀ ਹੇਠ ਕਰਵਾਏ ਕਹਾਣੀ ਦਰਬਾਰ 'ਚ ਨਵੇਂ ਅਤੇ ਪੁਰਾਣੇ ਚਾਰ ਕਹਾਣੀਕਾਰਾਂ ਵੱਲੋਂ ਕਹਾਣੀਆਂ ਪੜ੍ਹੀਆਂ ਗਈਆਂ।ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨ ਨਾਲ ਕੀਤੀ ਗਈ।ਜ਼ਿਲ੍ਹਾ ਭਾਸ਼ਾ ਅਫਸਰ ਵੱਲੋਂ ਪਹੁੰਚੀਆਂ ਸਖੀਸ਼ਅਤਾਂ ਨੂੰ ਜੀ ਆਇਆਂ ਕਹਿੰਦਿਆਂ ਕਹਾਣੀ ਦਰਬਾਰ ਕਰਵਾਉਣ ਦੇ ਮਨੋਰਥ ਬਾਰੇ ਵਿਸਥਾਰ 'ਚ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਿੰਸੀਪਲ ਡਾ.ਰਮਾ ਸ਼ਰਮਾ ਅਤੇ ਪ੍ਰਿੰਸੀਪਲ ਡਾ.ਤਪਨ ਕੁਮਾਰ ਸਾਹੂ ਨੇ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਉਹਨਾਂ ਦੇ ਕਾਲਜਾਂ ਦੇ ਵਿਦਿਆਰਥੀਆਂ ਲਈ ਇਹ ਸਮਾਗਮ ਨਾ ਕੇਵਲ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਸਗੋਂ ਉਹਨਾਂ ਦੇ ਪਾਠਕ੍ਰਮ ਦਾ ਗਿਆਨ ਵਧਾਉਣ ਲਈ ਵੀ ਵਰਦਾਨ ਸਿੱਧ ਹੋਵੇਗਾ। ਕਹਾਣੀ ਦਰਬਾਰ 'ਚ ਦਰਸ਼ਨ ਸਿੰਘ ਗੁਰੂ ਵੱਲੋਂ ਆਪਣੀ ਕਹਾਣੀ 'ਜੰਮਣ ਭੋਇੰ',ਪਵਨ ਪਰਿੰਦਾ ਵੱਲੋਂ ਕਹਾਣੀ 'ਫਸਟ ਕਰਾਈ', ਹਰੀਸ਼ ਵੱਲੋਂ ਕਹਾਣੀ 'ਧਰਤੀ ਹੋਰ ਪਰ੍ਹੇ' ਅਤੇ ਕੁਲਵਿੰਦਰ ਕੌਸ਼ਲ ਵੱਲੋਂ ਕਹਾਣੀ 'ਜਦੋਂ ਬੰਦਾ ਪਾਗਲ ਨਹੀਂ ਹੁੰਦਾ' ਪੜ੍ਹੀਆਂ ਗਈਆਂ।ਵਿਦਵਾਨ ਲੇਖਕਾਂ ਡਾ.ਜੋਗਿੰਦਰ ਸਿੰਘ ਨਿਰਾਲਾ,ਭੋਲਾ ਸਿੰਘ ਸੰਘੇੜਾ,ਤੇਜਾ ਸਿੰਘ ਤਿਲਕ ਅਤੇ ਕੰਵਰਜੀਤ ਸਿੰਘ ਭੱਠਲ ਵੱਲੋਂ ਕਹਾਣੀਆਂ ਦੀ ਸਮੀਖਿਆ ਕੀਤੀ ਗਈ। ਡਾ.ਤਰਸਪਾਲ ਕੌਰ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਗਈ।ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਭਾਗੀ ਪੁਸਤਕਾਂ ਦੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰਦਰਸ਼ਨੀ ਦੇ ਸੰਚਾਲਕ ਜਗਦੇਵ ਸਿੰਘ ਜੂਨੀਅਰ ਸਹਾਇਕ ਭਾਸ਼ਾ ਵਿਭਾਗ ਨੇ ਦੱਸਿਆ ਕਿ ਪੁਸਤਕ ਪ੍ਰਦਰਸ਼ਨੀ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਲਈ ਖਿੱਚ ਦਾ ਕੇਂਦਰ ਰਹੀ।ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ ਪ੍ਰਦਰਸ਼ਨੀ ਤੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਸਮਾਗਮ 'ਚ ਸਾਹਿਤਕਾਰ ਰਾਮ ਸਰੂਪ ਸ਼ਰਮਾ ਅਤੇ ਲਛਮਣ ਦਾਸ ਮੁਸਾਫਿਰ ਸਮੇਤ ਐੱਸ.ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਪ੍ਰੋ.ਬਲਵਿੰਦਰ ਕੁਮਾਰ ਬਿੱਟੂ,ਪ੍ਰੋ.ਸ਼ੋਏਬ ਜ਼ਫਰ,ਪੋ੍.ਗੁਰਪ੍ਰਵੇਸ਼,ਪ੍ਰੋ.ਲਖਵੀਰ ਸਿੰਘ ਚੀਮਾ,ਪ੍ਰੋ.ਅਮਨਦੀਪ ਕੌਰ,ਅੰਮ੍ਰਿਤਪਾਲ ਸਿੰਘ,ਪ੍ਰੋ. ਹਰਪਾਲ ਕੌਰ, ਵਾਈਸ ਪ੍ਰਿੰਸੀਪਲ ਬਰਿੰਦਰ ਕੌਰ, ਡਾ.ਜਸਲੀਨ ਕੌਰ ਸਮੇਤ ਸਮਾਜ ਤੇ ਪੱਤਰਕਾਰੀ ਵਿਭਾਗ ਦੀ ਟੀਮ,ਐੱਸ.ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ