Sunday, May 11, 2025

Chandigarh

ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਗ੍ਰਿਫਤਾਰ

May 31, 2022 09:14 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ ਵਾਸੀ ਪਿੰਡ ਤੱਲਣ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਵਟਸਐਪ ਨੰਬਰ 'ਤੇ ਆਪਣੀ  ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਲਾਈਨਮੈਨ ਪਹਿਲਾਂ ਹੀ ਉਸ ਦੇ ਘਰੇਲੂ ਬਿਜਲੀ ਬਿੱਲ ਦੇ ਨਿਪਟਾਰੇ ਲਈ ਤਿੰਨ ਕਿਸ਼ਤਾਂ ਵਿੱਚ 75000 ਰੁਪਏ ਲੈ ਚੁੱਕਾ ਹੈ ਪਰ ਉਸਦੇ ਬਿਜਲੀ ਬਿੱਲ ਦਾ ਨਿਪਟਾਰਾ  ਨਹੀਂ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਲ.ਐਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਵਾਪਸ ਕਰਨ ਲਈ 50000 ਰੁਪਏ ਦਾ ਚੈੱਕ ਵੀ ਦਿੱਤਾ ਸੀ ਪਰ ਬੈਂਕ ਵੱਲੋਂ ਇਹ ਚੈੱਕ ਰੱਦ ਕਰ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਦੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਜਲੰਧਰ ਤੋਂ ਵਿਜੀਲੈਂਸ ਬਿਉਰੋ ਦੀ ਟੀਮ ਨੇ ਉਕਤ ਦੋਸ਼ੀ ਏ.ਐੱਲ.ਐੱਮ. ਨੂੰ ਭ੍ਰਿਸ਼ਟਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ।
ਉਹਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ