Sunday, May 11, 2025

Chandigarh

ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਦਿੱਤੀ ਸ਼ਰਧਾਂਜਲੀ

May 31, 2022 09:21 AM
SehajTimes
ਚੰਡੀਗੜ੍ਹ : ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਅੱਜ ਸਮਾਜ ਦੇ ਵੱਖ-ਵੱਖ ਵਰਗ ਦੇ ਆਗੂਆਂ ਅਤੇ ਲੋਕਾਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਥੋਂ ਦੇ ਸੈਕਟਰ-38 ਸਥਿਤ ਗੁਰਦੁਆਰਾ ਸਾਹਿਬ (ਸ਼ਾਹਪੁਰ) ਵਿਖੇ ਸਵਰਗੀ ਸ੍ਰੀ ਕਿ੍ਸ਼ਨ ਲਾਲ ਰੱਤੂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅੰਤਿਮ ਅਰਦਾਸ ਵਿੱਚ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਦੋਸਤ ਮਿੱਤਰ, ਵਿਭਾਗੀ ਸਹਿਕਰਮੀ, ਪੱਤਰਕਾਰ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।
ਸ਼ਰਧਾਂਜਲੀ ਸਮਾਗਮ ਦੌਰਾਨ ਫ਼ਿਰੋਜਪੁਰ ਤੋਂ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਦਕਿ ਮਹਿਤਪੁਰ ਦੇ ਕੌਂਸਲਰ ਸ੍ਰੀ ਕਸ਼ਮੀਰੀ ਲਾਲ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਉਪਿੰਦਰ ਸਿੰਘ ਲਾਂਬਾ, ਯੂਨੀਵਰਸਿਟੀ ਦਿਨਾਂ ਤੋਂ ਸ੍ਰੀ ਰੱਤੂ ਦੇ ਸਾਥੀ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸੇਵਾ ਮੁਕਤ ਸੰਯੁਕਤ ਡਾਇਰੈਕਟਰ ਡਾ. ਅਜੀਤ ਕੰਵਲ ਸਿੰਘ ਨੇ ਸ੍ਰੀ ਰੱਤੂ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਦੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੁਮੀਤ ਜਾਰੰਗਲ ਅਤੇ ਵਿਸ਼ੇਸ਼ ਸਕੱਤਰ ਸੇਨੂੰ ਦੁੱਗਲ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਡੀ ਪੀ ਆਰ ਓ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 
ਇਸ ਮੌਕੇ ਐਸ. ਡੀ. ਐਮ. ਬਰਨਾਲਾ ਸ੍ਰੀ ਗੋਪਾਲ ਸਿੰਘ, ਪੰਜਾਬੀ ਅਖ਼ਬਾਰ ਰੋਜ਼ਾਨਾ ਅਜੀਤ, ਅੱਜ ਦੀ ਆਵਾਜ਼, ਅਕਾਲੀ ਪੱਤ੍ਰਿਕਾ, ਪਹਿਰੇਦਾਰ, ਪੰਜਾਬ ਟਾਈਮਜ਼ ਅਤੇ ਸੱਚ ਦੀ ਪਟਾਰੀ ਵੱਲੋਂ ਪ੍ਰਾਪਤ ਸ਼ੋਕ ਸੁਨੇਹੇ ਪੜ੍ਹ ਕੇ ਸੁਣਾਏ ਗਏ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ