Sunday, May 11, 2025

Chandigarh

• 18 ਸਾਲ ਦੀ ਉਮਰ ਹੋਣ 'ਤੇ ਇਨ੍ਹਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਤੋਂ ਇਲਾਵਾ 10 ਲੱਖ ਰੁਪਏ ਦਿੱਤੇ ਜਾਣਗੇ: ਡਾ: ਬਲਜੀਤ ਕੌਰ

May 31, 2022 09:27 AM
Babita Ghai (Writer)
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕੋਵਿਡ ਕਾਰਨ ਅਨਾਥ ਹੋਏ ਪੰਜਾਬ ਦੇ 38 ਬੱਚਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਕੇਅਰਜ਼ ਸਕੀਮ ਦੇ ਸਹਿਮਤੀ ਪੱਤਰ ਸੌਂਪੇ। ਇਨ੍ਹਾਂ ਬੱਚਿਆਂ ਦੀ ਚੋਣ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰਧਾਨ ਮੰਤਰੀ ਕੇਅਰ ਸਕੀਮ ਲਈ ਕੀਤੀ ਗਈ ਸੀ, ਜਿਸ ਤਹਿਤ ਇਨ੍ਹਾਂ ਬੱਚਿਆਂ ਨੂੰ 18 ਸਾਲ ਦੀ ਉਮਰ ਹੋਣ 'ਤੇ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਸਰਕਾਰੀ ਸਕੂਲਾਂ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ, ਕੇਂਦਰੀ ਵਿਦਿਆਲਿਆ, ਪ੍ਰਾਈਵੇਟ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਦੇਣ ਦੇ ਨਾਲ-ਨਾਲ ਕਿਤਾਬਾਂ ਅਤੇ ਵਰਦੀ ਦਾ ਖਰਚਾ ਵੀ ਦਿੱਤਾ ਜਾਵੇਗਾ। 
ਇਹ ਸਮਾਗਮ ਅੱਜ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਰਾਜਧਾਨੀਆਂ ਅਤੇ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਕੀਤਾ ਗਿਆ। ਪੰਜਾਬ ਰਾਜ ਵਿੱਚ ਇਹ ਆਯੋਜਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਇਸ ਦੁੱਖ ਦੀ ਘੜੀ ਵਿੱਚ ਇਨ੍ਹਾਂ ਬੱਚਿਆਂ ਨੂੰ 50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਵੀ ਦਿੱਤੀ ਜਾਵੇਗੀ, ਜਦਕਿ 18 ਸਾਲ ਤੱਕ ਦੀ ਉਮਰ ਤੱਕ ਪ੍ਰਤੀ ਬੱਚਾ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਲਾਭ, 23 ਸਾਲ ਦੀ ਉਮਰ ਤੱਕ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾਵੇਗਾ। ਉਹਨਾਂ ਅੱਗੇ ਕਿਹਾ "ਭਾਰਤ ਵਿੱਚ ਉਚੇਰੀ ਸਿੱਖਿਆ ਜਾਰੀ ਰੱਖਣ ਲਈ ਬੱਚਿਆਂ ਨੂੰ ਵਿਦਿਅਕ ਕਰਜ਼ਾ ਵੀ ਪ੍ਰਦਾਨ ਕੀਤਾ ਜਾਵੇਗਾ ਅਤੇ ਇਸ ਕਰਜ਼ੇ ਦਾ ਵਿਆਜ ਪ੍ਰਧਾਨ ਮੰਤਰੀ ਕੇਅਰਜ਼ ਜ਼ਰੀਏ ਅਦਾ ਕੀਤਾ ਜਾਵੇਗਾ।"
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਇਨ੍ਹਾਂ ਬੱਚਿਆਂ ਨੂੰ ਸਰਕਾਰੀ ਅਦਾਰਿਆਂ ਵਿੱਚ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਪ੍ਰਦਾਨ ਕਰ ਰਹੀ ਹੈ, ਇਸ ਤੋਂ ਇਲਾਵਾ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਮਦਨ ਜਾਂ ਹੋਰ ਯੋਗਤਾ ਦੇ ਮਾਪਦੰਡਾਂ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਉਮਰ 18 ਸਾਲ ਦੀ ਹੋ ਜਾਣ ਉਪਰੰਤ ਉਨ੍ਹਾਂ ਦੇ ਵਿਆਹ ਸਮੇਂ ਆਸ਼ੀਰਵਾਦ ਸਕੀਮ ਦਾ ਲਾਭ ਦਿੱਤਾ ਜਾਵੇਗਾ। “ਇਸ ਯੋਜਨਾ ਦੇ ਤਹਿਤ, ਪ੍ਰਤੀ ਲਾਭਪਾਤਰੀ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰਾਜ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਰਾਜ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਲਾਭ ਉਨ੍ਹਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਵੀ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾ ਰਹੀ ਹੈ।"
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਮੋਹਾਲੀ ਅਮਨਿੰਦਰ ਕੌਰ ਬਰਾੜ, ਜੁਆਇੰਟ ਡਾਇਰੈਟਰ ਗੁਰਜਿੰਦਰ ਸਿੰਘ ਮੌੜ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ ਹਾਜ਼ਰ ਸਨ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ