Wednesday, July 02, 2025

Chandigarh

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਲਈ ਯਤਨ ਜਾਰੀ : ਮੁੱਖ ਖੇਤੀਬਾੜੀ ਅਫ਼ਸਰ

May 31, 2022 09:37 AM
SehajTimes

ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਰ ਵੱਤਰ ਜ਼ਮੀਨ ਹੇਠ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਵਿੱਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਦੱਸਿਆ ਕਿ ਇਹ ਇੱਕ ਬਹੁਤ ਹੀ ਵਧੀਆ ਵਿਧੀ ਹੈ ਅਤੇ ਹਰ ਇਕ ਕਿਸਾਨ ਨੂੰ ਆਪਣੇ ਖੇਤ ਵਿੱਚ ਇੱਕ ਜਾਂ ਦੋ ਏਕੜ ਤਜਰਬੇ ਦੇ ਤੌਰ 'ਤੇ ਇਸ ਵਿਧੀ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਵੀ ਹੈ ਕਿਉਂਕਿ ਰਵਾਇਤੀ ਤਕਨੀਕ ਨਾਲ ਝੋਨਾ ਲਾਉਣ ਨਾਲ ਪਾਣੀ ਦੀ ਬਹੁਤ ਖਪਤ ਹੁੰਦੀ ਹੈ ਅਤੇ ਪਾਣੀ ਦਾ ਪੱਧਰ ਵੀ ਘੱਟ ਜਾਂਦਾ ਹੈ।
  ਖੇਤੀਬਾੜੀ ਅਫ਼ਸਰ ਨਾਭਾ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਾਭਾ ਬਲਾਕ ਵਿੱਚ ਇਸ ਵਿਧੀ ਨੂੰ ਅਪਣਾਉਣ ਦਾ ਕਿਸਾਨਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਹੇਠਾਂ ਰਕਬਾ ਵਧਣਾ ਵੀ ਲਾਜ਼ਮੀ ਹੈ। ਕਿਸਾਨਾਂ ਨੂੰ ਬਿਜਾਈ ਬਾਅਦ ਦੁਪਹਿਰ ਵੇਲੇ ਤਰ ਵੱਤਰ ਜ਼ਮੀਨਾਂ ਵਿੱਚ ਕਰਨੀ ਚਾਹੀਦੀ ਹੈ, ਕਿਉਂਕਿ ਇਸ ਨਾਲ ਖੇਤ ਵਿੱਚ ਨਦੀਨ ਘੱਟ ਹੁੰਦੇ ਹਨ।
  ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਮੈਡਮ ਕਨੂੰ ਗਰਗ ਨੇ ਖ਼ੁਦ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਇਸ ਵਿਧੀ ਨਾਲ ਝੋਨਾ ਬੀਜਣ ਲਈ ਉਤਸ਼ਾਹਿਤ ਕੀਤਾ। ਮੌਕੇ ਉਪਰ ਡਾ. ਰਸ਼ਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨਾਭਾ ਵੱਲੋਂ ਇਸ ਵਿਧੀ ਵਿੱਚ ਵਰਤੇ ਜਾਣ ਵਾਲੇ ਨਦੀਨ ਨਾਸ਼ਕਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।
  ਇਸ ਮੌਕੇ ਬਲਾਕ ਨਾਭਾ ਦੇ ਅਗਾਂਹ ਵਧੂ ਕਿਸਾਨ ਮਨਦੀਪ ਸਿੰਘ, ਵੀਰਦਵਿੰਦਰ ਸਿੰਘ, ਅਵਤਾਰ ਸਿੰਘ ਚਾਸਵਾਲ ਵੱਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਤਕਨੀਕ ਦੇ ਫ਼ਾਇਦੇ ਦੱਸੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਸੁਖਵੀਰ ਸਿੰਘ ਏ.ਡੀ.ਓ, ਇਕਬਾਲ ਸਿੰਘ, ਸੁਖਜੀਤ ਸਿੰਘ ਅਤੇ ਰਵਿੰਦਰਪਾਲ ਸਿੰਘ, ਏ.ਈ.ਓ. ਜਸਵੀਰ ਦਾਸ ਅਤੇ ਹਰਭਿੰਦਰ ਸਿੰਘ ਏ.ਟੀ.ਐਮ ਹਾਜ਼ਰ ਸਨ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ