Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਜਿਲ੍ਹਾ ਬਰਨਾਲਾ ਦੇ ਬੈਂਕ ਮੈਨੈਜਰਾਂ ਨਾਲ ਮੀਟਿੰਗ

May 31, 2022 09:56 AM
SehajTimes
ਬਰਨਾਲਾ :  ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ, ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਵਿੱਚ ਮਿਤੀ 13 ਅਗਸਤ 2022 ਨੂੰ ਜਿਲ੍ਹਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਆਦਿ ਨਾਲ ਸਬੰਧਿਤ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ। ਕੌਮੀ ਲੋਕ ਅਦਾਲਤ ਵਿੱਚ ਕੇਸਾਂ ਦੇ ਜਿਆਦਾ ਤੋਂ ਜਿਆਦਾ ਨਿਪਟਾਰੇ ਕਰਵਾਉਣ ਲਈ ਅੱਜ ਮਿਤੀ 30.05.2022 ਨੂੰ ਜਿਲ੍ਹਾ ਬਰਨਾਲਾ ਦੇ ਵੱਖ-ਵੱਖ ਬੈਂਕਾਂ ਦੇ ਮੈਨੇਜਰ ਸਾਹਿਬਾਨਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਅਤੇ ਮਾਨਯੋਗ ਸਕੱਤਰ ਵੱਲੋ੍ਹਂ ਲੀਡ ਬੈਂਕ ਮੈਨੇਜਰ ਅਤੇ ਂਵੱਖ ਵੱਖ ਬੈਂਕ ਮੈਨੇਜਰ ਸਾਹਿਬਾਨਾਂ ਨੂੰ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਨਾਲ ਬੈਂਕਾਂ ਨੂੰ ਕੋਰਟ ਫੀਸ ਅਤੇ ਵਕੀਲ ਦੀ ਫੀਸ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜੇਕਰ ਉਹ ਵੱਧ ਤੋਂ ਵੱਧ ਕੇਸ ਇਸ ਲੋਕ ਅਦਾਲਤ ਵਿੱਚ ਲੈ ਕੇ ਆਉਂਦੇ ਹਨ ਤਾਂ ਬੈਂਕਾਂ ਨੂੰ ਬਹੁਤ ਘੱਟ ਸਮੇਂ ਵਿੱਚ ਉਨ੍ਹਾਂ ਦੇ ਰੁਕੇ ਹੋਏ ਲੋਨ ਕੇਸਾਂ ਦੇ ਵਿੱਚ ਰਿਕਵਰੀ ਹੋ ਜਾਵੇਗੀ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਅਤੇ ਦਲੀਲ ਵੀ ਨਹੀਂ ਹੁੰਦੀ। ਅੰਤ ਵਿੱਚ ਉਨ੍ਹਾਂ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ। ਇਸ ਨੈਸ਼ਨਲ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
   

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ