Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਿਹਤਯਾਬ ਜੀਵਨਸ਼ੈਲੀ ਲਈ ਤੰਬਾਕੂ ਪਦਾਰਥਾਂ ਨੂੰ ਕਹੋ ਨਾਂਹ: ਡਾ. ਔਲਖ

June 01, 2022 01:29 PM
SehajTimes

ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ‘ਵਾਤਾਵਰਨ ਦੀ ਰੱਖਿਆ ਕਰੋ ਅਤੇ ਤੰਬਾਕੂ ਨੂੰ ਨਾਂਹ ਕਰੋ’ ਵਿਸ਼ੇ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਦਸਤਖਤ ਮੁਹਿੰਮ ਚਲਾਈ ਗਈ ਹੈ।
   ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਔਲਖ ਨੇ ਕਿਹਾ ਕਿ ਜ਼ਿਲਾ ਬਰਨਾਲਾ ’ਚ ਤੰਬਾਕੂ ਵਿਰੁੱਧ ਅਤੇ ਵਾਤਾਵਰਣ ਬਚਾਉਣ ਬਾਰੇ ਦਸਤਖਤ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਗਰੁੱਪ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਅਤੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਤੰਬਾਕੂ ਪਦਾਰਥਾਂ ਦੇ ਸੇਵਨ ਬਹੁਤ ਹੀ ਖਤਰਨਾਕ ਹੈ।
ਡਾ. ਔਲਖ ਨੇ ਕਿਹਾ ਕਿ ਇਸ ਵਿੱਚ ਬਹੁਤ ਸਾਰੇ ਜ਼ਹਿਰੀਲੇ ਅਤੇ ਰਸਾਇਣਕ ਤੱਤ ਹੁੰਦੇ ਹਨ, ਜਿਨਾਂ ਨਾਲ ਕੈਂਸਰ, ਟੀਬੀ, ਸਾਹ ਦੀਆਂ ਬਿਮਾਰੀਆਂ, ਬਲੱਡ ਪ੍ਰੈਸ਼ਰ ਤੇ ਹੋਰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਲੱਗ ਜਾਂਦੀਆਂ ਹਨ। ਤੰਬਾਕੂ ਪਦਾਰਥ ਤਿਆਰ ਕਰਨ ਲਈ ਦਰੱਖਤ ਦੀ ਕਟਾਈ ਕਰ ਕੇ ਲੱਕੜ ਬਾਲ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਮੌਕੇ ’ਤੇ ਜੁਰਮਾਨਾ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਵਿਭਾਗ ਬਰਨਾਲਾ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।    

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ