Monday, November 03, 2025

Chandigarh

ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ

June 01, 2022 01:32 PM
SehajTimes

ਬਰਨਾਲਾ : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕਲਾਲਮਾਜਰਾ, ਬਲਾਕ ਮਹਿਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਉਨਾਂ ਦੇ ਹੱਲ ਬਾਰੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
   ਇਸ ਮੌਕੇ ਡਾਕਟਰ ਜਰਨੈਲ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਹਾ ਕਿ ਹਵਾ, ਧਰਤੀ ਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭ ਨੂੰ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ-ਪਾਣੀ ਮਿਲ ਸਕੇ।  ਉਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਕਰਨੀ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਨਵਿੰਦਰ ਪਾਲ ਸਿੰਘ ਬਰਾੜ, ਬਲਾਕ ਟੈਕਨਲੋਜੀ ਮੈਨੇਜਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਅਤੇ ਖੇਤੀਬਾੜੀ ਦਫਤਰ ਮਹਿਲ ਕਲਾਂ ਦੀ ਸਰਕਾਰੀ ਡੀ.ਐਸ.ਆਰ ਮਸ਼ੀਨ ਨਾਲ ਕਿਸਾਨ ਗੁਰਦੀਪ ਸਿੰਘ ਦੇ 4 ਏਕੜ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ।
  ਇਸ ਮੌਕੇ ਉਨਾਂ ਪਾਣੀ ਬਣਾਉਣ ਦੀਆਂ ਵੱਖ-ਵੱਖ ਵਿਧੀਆਂ ਜਿਵੇਂ ਕਿ ਤੁਕਪਾ ਸਿੰਜਾਈ, ਫੁਹਾਰਾ ਸਿੰਜਾਈ, ਜਮੀਨਦੋਜ਼ ਪਾਈਪਲਾਈਨ ਆਦਿ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਸਹਾਇਕ ਧੰਦੇ ਜਿਵੇਂ ਕਿ ਬੱਕਰੀ ਪਾਲਣ, ਮੱਛੀ ਪਾਲਣ, ਸ਼ਹਿਦ ਦੀਆਂ ਮੱਖੀਆਂ ਪਾਲਣ ਆਦਿ ਦੀ ਟ੍ਰੇਨਿੰਗ ਲੈਣ ਅਤੇ ਇਹ ਧੰਦੇ ਅਪਨਾਉਣ ਦੀ ਅਪੀਲ ਕੀਤੀ।
  ਕੈਂਪ ਦੌਰਾਨ ਹਾਜ਼ਰ ਯਾਦਵਿੰਦਰ ਸਿੰਘ ਤੁੰਗ ਏ.ਈ.ਓ ਨੇ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾਂ ਮਿੱਟੀ ਅਤੇ ਪਾਣੀ ਦੀ ਜਾਂਚ ਅਤੇ ਨਮੂਨੇ ਲੈਣ ਦਾ ਤਰੀਕਾ ਵਿਸਥਾਰ-ਪੂਰਵਕ ਦੱਸਿਆ। ਇਸ ਮੌਕੇ ਹਰਪਾਲ ਸਿੰਘ ਏ.ਐੱਸ.ਆਈ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਕੁਦਰਤੀ ਸਰੋਤ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ। ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਕੁਲਵੀਰ ਸਿੰਘ ਏ.ਟੀ.ਐਮ ਅਤੇ ਜਸਵਿੰਦਰ ਸਿੰਘ ਏ.ਟੀ.ਐੱਮ. ਤੋਂ ਇਲਾਵਾ ਕਿਸਾਨ ਜਗਸੀਰ ਸਿੰਘ, ਗੁਰਦੀਪ ਸਿੰਘ, ਖੁਸ਼ਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ