Tuesday, June 17, 2025

Chandigarh

ਜਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜੇਲ੍ਹ ਦਾ ਦੌਰਾ

June 01, 2022 01:34 PM
SehajTimes
ਬਰਨਾਲਾ : ਅੱਜ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਹਾਜ਼ਰ ਸਨ।
ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ ਗਿਆ। ਉਹਨਾ ਵੱਲੋਂ ਕੈਦੀਆਂ ਦੀਆਂ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਗਈ ਅਤੇ ਸਾਫ-ਸਫਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਉਨ੍ਹਾਂ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਨੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਸਬੰਧੀ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ ਜੀ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ, ਜਿੱਥੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਪੈਰਾ ਲੀਗਲ ਵਲੰਟੀਅਰ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਕੈਦੀਆਂ ਨੂੰ ਉਹਨਾਂ ਦੇ ਕੇਸਾਂ ਸਬੰਧੀ ਹਰ ਲੋੜੀਂਦੀ ਜਾਣਕਾਰੀ ਉਪਲੱਬਧ ਕਰਵਾਈ ਜਾਂਦੀ ਹੈ। ਕੈਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ ਅਤੇ ਲੋੜਵੰਦ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਮੁਫਤ ਕਾਨੂੰਨੀ ਸਹਾਇਤਾ ਵੀ ਪ੍ਰਾਪਤ ਕਰ ਸਕਦੇ ਹਨ।
   

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ