Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਿਪਟੀ ਕਮਿਸ਼ਨਰ ਨੇ ਗੰਗੋਹਰ ਪੁੱਜ ਕੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

June 04, 2022 09:48 AM
SehajTimes

ਬਰਨਾਲਾ : ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਤੇ ਧਰਤੀ ਦੀ ਸਿਹਤ ਦੀ ਸੰਭਾਲ ਲਈ ਝੋੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਬਲਾਕ ਮਹਿਲ ਕਲਾਂ ਦੇ ਪਿੰਡ ਗੰਗੋਹਰ ਪੁੱਜੇ ਅਤੇ ਕਿਸਾਨਾਂ ਨਾਲ ਟਰੈਕਟਰ ’ਤੇ ਬੈਠ ਕੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ।
 ਇਸ ਮੌਕੇ ਉਨਾਂ ਹੋਰ ਕਿਸਾਨਾਂ ਵੱਲੋਂ ਕੀਤੀ ਸਿੱਧੀ ਬਿਜਾਈ ਦੇ ਖੇਤਾਂ ਦਾ ਨਿਰੀਖਣ ਕੀਤਾ ਤੇ ਕਿਸਾਨਾਂ ਨੂੰ ਝੋੋਨੋ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਧਰਤੀ ਦੀ ਸਿਹਤ  ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ, ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਥੱਲੇ ਜਾ ਚੁੱਕਾ ਹੈ, ਉਹਨਾ ਕਿਹਾ ਕਿ ਕਿਸਾਨ ਝੋੋਨੇ ਦੀ ਸਿੱਧੀ ਬਿਜਾਈ ਕਰਨ ਕਿਉਂਕਿ ਝੋਨੇ ਦੀ ਸਿੱਧੀ ਬਿਜਾਈ ਦੇ ਕੱਦੂ ਕਰਕੇ ਲਾਏ ਝੋਨੇ ਨਾਲੋਂ ਬਹੁਤ ਫਾਇਦੇ ਹਨ ਜਿਵੇਂ ਕਿ ਪਾਣੀ ਦੀ ਬੱਚਤ, ਭੂਮੀਗਤ ਪਾਣੀ ਦਾ ਜ਼ਿਆਦਾ ਰੀਚਾਰਜ, ਘੱਟ ਬਿਮਾਰੀਆਂ, ਪਰਾਲੀ ਪ੍ਰਬੰਧਨ ਸੌਖਾ ਤੇ ਕਣਕ ਦਾ ਝਾੜ ਵੱਧ ਮਿਲਦਾ ਹੈ।
  ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਬੀਰ ਚੰਦ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਕਿਹਾ ਕਿ ਜ਼ਿਲੇ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ, ਪਿਛਲੇ ਸਾਲਾਂ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੇ ਸਫਲ ਤਜਰਬੇ ਕਰਨ ਵਾਲੇ ਕਿਸਾਨਾਂ ਦੀਆਂ ਵੀਡੀਓ ਦਿਖਾ ਕੇ, ਸਫਲ ਕਿਸਾਨਾਂ ਨਾਲ ਕਿਸਾਨਾਂ ਨੂੰ ਰੂਬਰੂ ਕਰਵਾ ਕੇ, ਨੁੱਕੜ ਮੀਟਿੰਗਾਂ ਕਰਕੇ, ਅਨਾਊਸਮੈਂਟ ਆਦਿ ਰਾਂਹੀ ਜਾਗਰੁਕ ਕਰਕੇ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਵਧਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗਗਨਦੀਪ ਸਿੰਘ ਜ਼ਿਲਾ ਮਾਲ ਅਫਸਰ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਦਾ ਨਿਰੀਖਣ ਕੀਤਾ।
  ਡਾ. ਜਰਨੈਲ ਸਿੰਘ ਬਲਾਕ ਖੇਤੀਬਾੜੀ ਅਫਸਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਸਮੇਂ ਫਸਲ ਦੀ ਕਟਾਈ ਤੋੋਂ ਬਾਅਦ ਖੇਤ ਖਾਲੀ ਹਨ, ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਟੈਸਟ ਕਰਵਾ ਲੈਣੀ ਚਾਹੀਦੀ ਹੈ ਤਾਂ ਜੋੋ ਖੇਤ ਵਿੱਚ ਖਾਦਾਂ ਦੀ ਵਰਤੋੋਂ ਜਰੂਰਤ ਅਨੁਸਾਰ ਹੀ ਕੀਤੀ ਜਾ ਸਕੇ।
 ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਮਹਿਲ ਕਲਾਂ ਦੀ ਟੀਮ ਸਨਵਿੰਦਰਪਾਲ ਸਿੰਘ ਬੀਟੀਐਮ, ਹਰਪਾਲ ਸਿੰਘ ਏਐਸਆਈ, ਕੁਲਵੀਰ ਸਿੰਘ, ਮਹਿੰਦਰ ਕੌਰ ਤੇ ਜਸਵਿੰਦਰ ਸਿੰਘ ਏ ਟੀ ਐਮ ਹਾਜ਼ਰ ਸਨ। ਕਿਸਾਨਾਂ ਵਿੱਚ  ਬਲਬੀਰ ਸਿੰਘ, ਬਾਰਾ ਸਿੰਘ, ਰਣਵੀਰ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ ਆਦਿ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਣ ਲਿਆ ਗਿਆ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ