Monday, November 03, 2025

Chandigarh

ਭਵਿੱਖ ਬਚਾਉਣ ਲਈ ਵਾਤਾਵਰਣ ਸੰਭਾਲ ਜ਼ਰੂਰੀ: ਐਸਡੀਐਮ ਗੋਪਾਲ ਸਿੰਘ

June 04, 2022 09:56 AM
SehajTimes

ਬਰਨਾਲਾ : ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਅਤੇ ਸਵੀਪ ਤਹਿਤ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਗੋਪਾਲ ਸਿੰਘ ਪੁੱਜੇ।  
ਕਾਲਜ ਪਿੰ੍ਰਸੀਪਲ ਯਾਦਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਾਤਾਵਰਣ ਦਿਵਸ ਦੀ ਮੱਹਤਤਾ ਬਾਰੇ ਚਾਨਣਾ ਪਾਇਆ। ਇਸ ਦੌਰਾਨ ਪਿਛਲੇ ਸਮੇਂ ਤੋਂ ਚੱਲ ਰਹੀਆਂ ਵਾਤਾਵਰਣ ਸਬੰਧੀ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਪੋਸਟਰ ਬਣਾਉਣ, ਮਾਡਲ ਬਣਾਉਣ, ਲੇਖ ਰਚਨਾ, ਸਲੋਗਨ ਰਾਈਟਿੰਗ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਸ. ਗੋਪਾਲ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਉਨਾਂ ਨੇ ਸੰਸਥਾ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਸੰਸਥਾ ਦੇ ਚੁਫੇਰੇ ਦੀ ਵਧੀਆ ਸਾਂਭ-ਸੰਭਾਲ ਦੀ ਸ਼ਲਾਘਾ ਕੀਤੀ।
 ਉਨਾਂ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਵਾਤਾਵਰਣ ਬਚਾਉਣ ਲਈ ਪ੍ਰੇਰਿਤ ਕੀਤਾ।
   ਸਟੇਜ ਸੰਚਾਲਣ ਨੋਡਲ ਅਫਸਰ ਸਵੀਪ ਜਗਦੀਪ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਅਤੇ ਉਨਾਂ ਨੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਵੱਖ ਵੱਖ ਐਪਜ਼ ਬਾਰੇ ਦੱਸਿਆ। ਇਸ ਮੌਕੇ ਮੁੱਖ ਮਹਿਮਾਨ ਤੇ ਪ੍ਰਬੰਧਕਾਂ ਵੱਲੋਂ ਪੌਦੇ ਵੀ ਲਾਏ ਗਏ, ਜਿਸ ਵਾਸਤੇ ਸੇਵਾਵਾਂ ਯੁਗਰਾਜ ਸਿੰਘ ਵਣ ਗਾਰਡ ਵੱਲੋਂ ਮੁਹੱਈਆ ਕਰਾਈਆਂ ਗਈਆਂ।
 ਇਸ ਮੌਕੇ ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ਼ ਜੋਸ਼ੀ, ਪਿੰ੍ਰਸੀਪਲ ਸੀਨੀਅਰ ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਮੇਜਰ ਸਿੰਘ, ਸਵੀਪ ਸੈਲ ਬਰਨਾਲਾ ਤੋਂ ਲਵਪ੍ਰੀਤ ਸਿੰਘ, ਸ੍ਰ੍ਰੀਮਤੀ ਸਰਬਜੀਤ ਕੌਰ, ਕਿ੍ਰਸ਼ਨ ਸਿੰਘ, ਮੁਖੀ ਵਿਭਾਗ ਡਾ. ਹਰਜਿੰਦਰਸਿੰਘ, ਲੈਕਚਰਾਰ ਸ੍ਰੀਮਤੀ ਅਮਨਦੀਪ ਕੌਰ, ਸ੍ਰੀ ਦੀਪਕ ਜਿੰਦਲ, ਅਮਰੀਕ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ