Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅੱਠਵੀਂ ਦੇ ਬੋਰਡ ਦੇ ਨਤੀਜਿਆਂ 'ਚ ਛਾਇਆ ਬਰਨਾਲਾ ਜ਼ਿਲ੍ਹੇ ਦਾ ਮਨਪ੍ਰੀਤ ਸਿੰਘ

June 04, 2022 09:59 AM
SehajTimes
ਬਰਨਾਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀ ਮਨਪ੍ਰੀਤ ਸਿੰਘ ਪਿੰਡ ਗੁੰਮਟੀ ਦਾ ਰਹਿਣ ਵਾਲਾ ਹੈ ਅਤੇ ਆਪਣੇ ਹੀ ਪਿੰਡ ਦੇ ਸਰਕਾਰੀ ਮਿਡਲ ਸਕੂਲ ਵਿੱਚ ਪੜ੍ਹਾਈ ਕਰ ਰਿਹਾ ਹੈ। ਮਨਪ੍ਰੀਤ ਦੇ ਅੱਠਵੀਂ ਕਲਾਸ ਵਿੱਚੋਂ 600 ਵਿੱਚੋਂ 600 ਨੰਬਰ ਹਾਸਲ ਕੀਤੇ ਹਨ।
 ਮਨਪ੍ਰੀਤ ਦੀ ਮਾਤਾ ਕਿਰਨਜੀਤ ਨੇ ਦੱਸਿਆ ਕਿ ਉਸਨੂੰ ਆਪਣੇ ਪੁੱਤ   ਦੇ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ 'ਤੇ ਆਉਣ ਦੀ ਬੇਹੱਦ ਖੁਸ਼ੀ ਹੈ। ਉਹਨਾਂ ਦੱਸਿਆ ਕਿ ਮਨਪ੍ਰੀਤ ਦੇ ਪਿਤਾ ਦੀ 2014 ਵਿੱਚ ਮੌਤ ਹੋ ਗਈ ਸੀ। ਉਹ ਛੋਟੇ ਕਿਰਸਾਨੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਖ਼ੁਦ ਕੱਪੜੇ ਸਿਲਾਈ ਦਾ ਕੰਮ ਕਰਦੀ ਹੈ।  ਪਰਿਵਾਰ ਵਿੱਚ ਮਨਪ੍ਰੀਤ ਦਾ ਇੱਕ ਹੋਰ ਵੱਡਾ ਭਰਾ ਅਰਸ਼ਦੀਪ ਸਿੰਘ ਹੈ। 
ਮਨਪ੍ਰੀਤ ਨੇ ਦੱਸਿਆ ਕਿ ਉਹ ਆਈਏਐਸ ਬਨਣਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਉਸਨੂੰ ਆਪਣੇ ਪਰਿਵਾਰ ਦੇ ਨਾਲ ਨਾਲ ਆਪਣੇ ਸਕੂਲ ਦੇ ਸਾਰੇ ਅਧਿਆਪਕਾਂ ਦਾ ਪੂਰਾ ਸਾਥ ਰਿਹਾ ਹੈ। ਸਕੂਲ ਇੰਚਾਰਜ ਦਰਸ਼ਨ ਸਿੰਘ ਤੋਂ ਲੈ ਕੇ ਹਰ ਵਿਸ਼ੇ ਦੇ ਅਧਿਆਪਕਾਂ ਨੇ ਪੜ੍ਹਾਈ ਵਿੱਚ ਹਰ ਮਦਦ ਕੀਤੀ ਹੈ। ਉਸਨੇ ਆਪਣੀ ਇਸ ਪ੍ਰਾਪਤੀ ਲਈ ਆਪਣੇ ਪਰਿਵਾਰ ਅਤੇ ਸਕੂਲ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜ਼ਿਲ੍ਹਾ  ਸਿੱਖਿਆ ਅਧਿਕਾਰੀ ਸ.ਸਰਬਜੀਤ ਸਿੰਘ ਤੂਰ ਨੇ ਵਿਦਿਆਰਥੀ ਮਨਪ੍ਰੀਤ ਸਿੰਘ, ਉਸਦੇ ਪਰਿਵਾਰ ਅਤੇ ਉਸਦੇ ਸਕੂਲ ਦੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੇ। ਇਸ ਮੌਕੇ ਸਿੱਖਿਆ ਵਿਭਾਗ ਦੀ ਟੀਮ ਨੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦਾ ਮੂੰਹ ਮਿੱਠਾ ਕਰਵਾਇਆ।
 
ਬਾਕਸ ਲਈ ਪ੍ਰਸਤਾਵਿਤ  
 
ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀ, ਮਾਪਿਆਂ ਤੇ ਅਧਿਆਪਕਾਂ   ਨੂੰ ਮੁਬਾਰਕਬਾਦ  
 
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰੀਸ਼ ਨਈਅਰ ਨੇ ਕਿਹਾ ਕਿ   ਮਨਪ੍ਰੀਤ ਸਿੰਘ ਨੇ ਅੱਠਵੀਂ ਦੇ ਨਤੀਜਿਆਂ ਵਿੱਚੋਂ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ, ਸਕੂਲ ਦੇ ਨਾਲ ਨਾਲ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਮਨਪ੍ਰੀਤ, ਉਸ ਦੇ ਮਾਪਿਆਂ, ਅਧਿਆਪਕਾਂ ਤੇ ਸਿੱਖਿਆ ਵਿਭਾਗ ਬਰਨਾਲਾ ਨੂੰ ਵਧਾਈ ਦਿੱਤੀ। 
 
 
 

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ