Sunday, May 11, 2025
BREAKING NEWS
ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀ

Chandigarh

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

June 06, 2022 10:30 AM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) 'ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ