Saturday, May 04, 2024

Chandigarh

ਜ਼ਿਮਨੀ ਚੋਣ: ਜ਼ਿਲਾ ਚੋਣ ਅਫਸਰ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜ਼ੇਸ਼ਨ

June 07, 2022 09:37 AM
SehajTimes
ਬਰਨਾਲਾ : ਆਗਾਮੀ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲੇ ਵਿਚ ਚੋਣ ਪ੍ਰਕਿਰਿਆ ਲਈ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਅੱਜ ਇੱਥੇ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੀ ਅਗਵਾਈ ਹੇਠ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੀ ਮੌਜੂਦਗੀ ਵਿੱਚ ਹੋਈ।
 ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲੇ ਵਿੱਚ 558 ਪੋਲਿੰਗ ਬੂਥ ਹਨ। ਉਨਾਂ ਦੱਸਿਆ ਕਿ ਅੱਜ ਪੋਲਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ 2300 ਦੇ ਕਰੀਬ ਪੋਲਿੰਗ ਸਟਾਫ ਅਤੇ ਇਸ ਤੋਂ ਇਲਾਵਾ 20 ਫੀਸਦੀ ਵਾਧੂ ਪੋਲਿੰਗ ਸਟਾਫ ਰੱਖਿਆ ਜਾਵੇਗਾ ਤਾਂ ਜੋ ਚੋਣ ਅਮਲ ਨੂੰ ਅਮਨ-ਅਮਾਨ ਅਤੇ ਬਿਹਤਰ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਆਉਦੇ ਦਿਨੀਂ ਚੋਣ ਅਮਲੇ ਦੀਆਂ 2 ਰੈਂਡੇਮਾਈਜ਼ੇਸ਼ਨ ਹੋਰ ਹੋਣਗੀਆਂ। ਉਨਾਂ ਦੱਸਿਆ ਕਿ 8 ਜੂਨ ਨੂੰ ਚੋਣ ਅਮਲੇ ਦੀ ਪਹਿਲੀ ਸਿਖਲਾਈ ਹੋਵੇਗੀ।
ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ 104 ਮਹਿਲ ਕਲਾਂ ਅਮਿਤ ਬੈਂਬੀ, ਸਹਾਇਕ ਰਿਟਰਨਿੰਗ ਅਫਸਰ 103 ਬਰਨਾਲਾ ਗੋਪਾਲ ਸਿੰਘ, ਐਨਆਈਸੀ ਤੋਂ ਜ਼ਿਲਾ ਸੂਚਨਾ ਅਫਸਰ ਮੁਹੰਮਦ ਕਾਸ਼ਿਫ ਤੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਹਾਜ਼ਰ ਸਨ।  

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ