Monday, November 03, 2025

Chandigarh

ਕਿਸਾਨਾਂ ਨੂੰ 17 ਜੂਨ ਤੋਂ ਪਹਿਲਾਂ ਕੱਦੂ ਵਾਲਾ ਝੋਨਾ ਨਾ ਲਾਉਣ ਦੀ ਅਪੀਲ

June 08, 2022 09:25 AM
SehajTimes

ਬਰਨਾਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਅਮਲਾ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਉਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
 ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਡਾ. ਜਰਨੈਲ ਸਿੰਘ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਉਨਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਾਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੱਦੂ ਵਾਲਾ ਝੋਨਾ 17 ਜੂਨ ਤੋਂ ਪਹਿਲਾਂ ਨਾ ਲਗਾਉਣ। ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਮਹਿਲ ਕਲਾਂ ਡਾ. ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ, ਸਵੇਰੇ ਜਾਂ ਸ਼ਾਮ ਵੇਲੇ ਬਿਜਾਈ ਅਤੇ ਇਸ ਵਿਧੀ ਨਾਲ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।
  ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸ਼ਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਹੀ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀਮੈਥਾਲੀਨ ਅਤੇ 100 ਗ੍ਰਾਮ ਸਾਥੀ ਦਵਾਈ ਮਿਲਾ ਕੇ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।
ਉਨਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੇ ਮੁੱਖ ਨਦੀਨ ਨਾਸ਼ਕਾਂ ਦੀ ਰੋਕਥਾਮ ਲਈ 100 ਮਿਲੀਲੀਟਰ ਨੋਮਨੀਗੋਲਡ, ਘਾਹ ਵਾਲੇ ਨਦੀਨਾਂ ਲਈ 400 ਮਿਲੀਲੀਟਰ ਰਾਈਸ ਸਟਾਰ, ਚੌੜੇ ਪੱਤਿਆਂ ਵਾਲੇ ਨਦੀਨਾਂ ਲਈ 8 ਗ੍ਰਾਮ ਐੱਲਮਿਕਸ ਦਵਾਈ ਨੂੰ 150 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।
 ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਹਾ ਕਿ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਦਾ ਸਾਥ ਦੇਣ। ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਕੁਲਵੀਰ ਸਿੰਘ ਏ.ਟੀ.ਐੱਮ., ਜਸਵਿੰਦਰ ਸਿੰਘ ਏ.ਟੀ.ਐੱਮ., ਭਗਵਾਨ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਨਾਨਕ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਸੰਦੀਪ ਸਿੰਘ, ਲਾਲ ਸਿੰਘ, ਸਤਵੰਤ ਸਿੰਘ ਆਦਿ ਕਿਸਾਨ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ