Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੁੱਛਗਿੱਛ ਕੇਂਦਰ 'ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਸਬੰਧੀ ਵੀ ਦਿੱਤੀ ਜਾਵੇਗੀ ਜਾਣਕਾਰੀ : ਡਿਪਟੀ ਕਮਿਸ਼ਨਰ

June 08, 2022 10:01 AM
SehajTimes

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਅਰੰਭੇ ਪ੍ਰੋਗਰਾਮ 'ਤੁਹਾਡੀ ਸਰਕਾਰ ਤੁਹਾਡੇ ਦੁਆਰ' ਤਹਿਤ ਪਟਿਆਲਾ ਜ਼ਿਲ੍ਹੇ 'ਚ 9 ਮੁੱਖ ਮੰਤਰੀ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ, ਜਿਸ ਤਹਿਤ ਇਕ ਹੈਲਪ ਡੈਸਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਦੇ ਕਮਰਾ ਨੰਬਰ 124 'ਚ ਬਣਾਇਆ ਗਿਆ ਹੈ, ਜਿਸ ਦਾ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ 'ਤੁਹਾਡੀ ਸਰਕਾਰ, ਤੁਹਾਡੇ ਦੁਆਰ' ਲਈ ਲਗਾਏ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਹੈਲਪ ਡੈਸਕ ਅਤੇ ਪੁੱਛਗਿੱਛ ਕੇਂਦਰ ਦਾ ਦੌਰਾ ਕਰਦਿਆ ਕਿਹਾ ਕਿ ਇਥੇ ਜ਼ਿਲ੍ਹੇ ਸਮੇਤ ਬਾਹਰਲੇ ਜ਼ਿਲ੍ਹਿਆਂ ਤੋਂ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ, ਜਿਨ੍ਹਾਂ ਦਾ ਨਿਪਟਾਰਾ ਮੁੱਖ ਮੰਤਰੀ ਦਫ਼ਤਰ ਜਾਂ ਮੁੱਖ ਦਫ਼ਤਰ, ਪੰਜਾਬ ਵੱਲੋਂ ਕੀਤਾ ਜਾਣਾ ਹੈ, ਨੂੰ ਪ੍ਰਾਪਤ ਕਰਕੇ ਇਨ੍ਹਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ 'ਚ ਪੁੱਛਗਿੱਛ ਕੇਂਦਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਥੇ ਸਕੱਤਰੇਤ 'ਚ ਕੰਮ ਕਰਵਾਉਣ ਆਏ ਲੋਕਾਂ ਨੂੰ ਵਿਭਾਗਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਸਮੇਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕੇਂਦਰ 'ਤੇ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪੈਂਫ਼ੇਲਿਟ ਅਤੇ ਕਿਤਾਬਚੇ ਵੀ ਰੱਖੇ ਗਏ ਹਨ, ਤਾਂ ਜੋ ਆਮ ਲੋਕ ਇਨ੍ਹਾਂ ਤੋਂ ਜਾਣਕਾਰੀ ਪ੍ਰਾਪਤ ਕਰਕੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਥੇ ਐਲ.ਈ.ਡੀ ਸਕਰੀਨ ਵੀ ਲਗਾਈ ਗਈ ਹੈ, ਜਿਸ 'ਤੇ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
  ਇਸ ਤੋਂ ਇਲਾਵਾ ਪੁੱਛਗਿੱਛ ਕੇਂਦਰ ਦੇ ਨਾਲ ਇਕ ਵਰਤੋਂ 'ਚ ਨਾ ਆਉਣ ਵਾਲੀਆਂ ਬੋਤਲਾਂ ਤੇ ਕੈਨੀਆਂ ਲਈ ਨੇਚਰ ਬੈਂਕ (ਵਰਟੀਕਲ ਗਾਰਡਨ ਬਣਾਉਣ ਲਈ ਬੋਤਲ ਇਕੱਤਰ ਕੇਂਦਰ) ਵੀ ਸਥਾਪਤ ਕੀਤਾ ਗਿਆ ਹੈ, ਜਿਥੇ ਕੋਈ ਵੀ ਵਿਅਕਤੀ ਖਾਲੀ ਪਲਾਸਟਿਕ ਦੀਆਂ ਬੋਤਲਾਂ ਰੱਖ ਸਕਦਾ ਹੈ ਤੇ ਵਰਟੀਕਲ ਗਾਰਡਨ ਬਣਾਉਣ ਦੇ ਚਾਹਵਾਨ ਇਥੋਂ ਮੁਫ਼ਤ 'ਚ ਪਲਾਸਟਿਕ ਦੀਆਂ ਇਹ ਖਾਲੀ ਬੋਤਲਾਂ ਪ੍ਰਾਪਤ ਕਰ ਸਕਦੇ ਹਨ ਅਤੇ ਵਰਟੀਕਲ ਗਾਰਡਨ ਬਣਾਉਣ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਇਥੇ ਹੈਲਮਟ ਬੈਂਕ ਵੀ ਸਥਾਪਤ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ