Monday, November 03, 2025

Chandigarh

ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਜਨਤਕ ਸ਼ਮੂਲੀਅਤ ਵਧਾਉਣ ਦਾ ਸੱਦਾ

June 11, 2022 09:20 AM
Jaswinder Singh

ਬਰਨਾਲਾ : ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਤਹਿਤ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਅਧੀਨ ਜਾਗਰੂਕਤਾ ਗਤੀਵਿਧੀਆਂ ਉਲੀਕਣ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਵਧਾਉਣ ਦੇ ਉਦੇਸ਼ ਨਾਲ ਅੱਜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ ਪੀਸੀਐਸ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਹੋਈ।
ਇਸ ਮੌਕੇ ਸਹਾਇਕ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਵਿਭਾਗਾਂ ਨੂੰ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਗਤੀਵਿਧੀਆਂ ਵਿੱਢਣ ਲਈ ਆਖਿਆ ਗਿਆ। ਉਨਾਂ ਕਿਹਾ ਕਿ ਵਣ ਵਿਭਾਗ ਵੱਲੋਂ ਇਸ ਮੁਹਿੰਮ ਅਧੀਨ ਪੌਦੇ ਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਸਾਰੇ ਵਿਭਾਗਾਂ ਆਪਣੇ ਅਧੀਨ ਥਾਵਾਂ ਦੀ ਪਛਾਣ ਕਰਨ ਤਾਂ ਜੋ ਵੱਧ ਤੋਂ ਵੱਧ ਪੌਦੇ ਲਾਏ ਜਾ ਸਕਣ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਦੇ ‘ਭਾਸ਼ਾ ਸਿੱਖੋ ਪ੍ਰੋਗਰਾਮ’ ਤਹਿਤ ਜ਼ਿਲਾ ਭਾਸ਼ਾ ਅਫਸਰ ਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਤੇਲਗੂ ਭਾਸ਼ਾ ਸਿਖਾਉਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨਾਂ ਦੱਸਿਆ ਕਿ ਵੱਖ ਵੱਖ ਵਿਭਾਗਾ ਜ਼ਿਲਾ ਬਰਨਾਲਾ ਦੀਆਂ ਆਜ਼ਾਦੀ ਸੰਘਰਸ਼ ਨਾਲ ਸਬੰਧਤ ਹਸਤੀਆਂ ਤੇ ਹੋਰ ਅਹਿਮ ਇਮਾਰਤਾਂ ਤੇ ਹਸਤੀਆਂ ਬਾਰੇ ਡਿਜੀਟਲ ਡਾਕੂਮੈਂਟਰੀ ਤਿਆਰ ਕਰਨ ਵਿਚ ਵੱਧ ਤੋਂ ਵੱਧ ਸਹਿਯੋਗ ਅਤੇ ਸੁਝਾਅ ਦੇਣ ਤਾਂ ਜੋ ਆਜ਼ਾਦੀ ਘੁਲਾਟੀਆਂ, ਉਘੀਆਂ ਹਸਤੀਆਂ ਤੇ ਉਨਾਂ ਨਾਲ ਸਬੰਧਤ ਥਾਵਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ਵਣ ਰੇੇਂਜ ਅਫਸਰ ਗੁਰਪਾਲ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਉਪ ਜ਼ਿਲਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਡੀਐਸਪੀ ਰਾਮਜੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।    

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ