Sunday, May 11, 2025

Chandigarh

ਚਮਕੌਰ ਸਾਹਿਬ 'ਚ ਜੰਗਲ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਮਾਈਨਿੰਗ ਅਤੇ ਪੌਦਿਆਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

June 11, 2022 09:29 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਰੂਪਨਗਰ ਪੁਲਿਸ ਨੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਜੰਗਲਾਤ ਦੀ ਨੋਟੀਫਾਈਡ ਜ਼ਮੀਨ ਤੋਂ ਗੈਰ ਕਾਨੂੰਨੀ ਢੰਗ ਨਾਲ ਰੇਤਾ ਕੱਢਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਸਾਲਾਹਪੁਰ ਦੇ ਰਹਿਣ ਵਾਲੇ ਇਕਬਾਲ ਸਿੰਘ ਵਜੋਂ ਹੋਈ ਹੈ, ਜਿਸ 'ਤੇ ਪੰਜਾਬ ਸਰਕਾਰ ਦੇ ਪੰਜਾਬ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ (ਪਨਕੈਂਪਾ) ਪ੍ਰੋਗਰਾਮ ਤਹਿਤ ਜੰਗਲਾਤ ਵਿਭਾਗ ਵੱਲੋਂ ਲਗਾਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ। ਇਸ ਤੋਂ ਇਲਾਵਾ ਇਸ ਜੰਗਲ ਦੀ ਜ਼ਮੀਨ 'ਤੇ ਭਾਰਤੀ ਜੰਗਲਾਤ ਕਾਨੂੰਨ ਅਤੇ ਜੰਗਲਾਤ (ਸੁਰੱਖਿਆ) ਐਕਟ ਦੀਆਂ ਧਾਰਾਵਾਂ ਲਾਗੂ ਵੀ ਹਨ।
ਪੁਲਿਸ ਨੇ ਇੱਕ ਜੇਸੀਬੀ ਮਸ਼ੀਨ ਅਤੇ ਇੱਕ ਪੋਕਲੇਨ ਮਸ਼ੀਨ ਨੂੰ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਮੁਲਜ਼ਮਾਂ ਵੱਲੋਂ ਨਾਜਾਇਜ਼ ਮਾਈਨਿੰਗ ਲਈ ਕੀਤੀ ਜਾ ਰਹੀ ਸੀ। 
ਇਹ ਘਟਨਾਕ੍ਰਮ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਖੈਰ ਦੇ ਦਰੱਖਤਾਂ ਦੀ ਕਟਾਈ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਆਦਿ ਵਿੱਚ ਸੰਗਠਿਤ ਭ੍ਰਿਸ਼ਟਾਚਾਰ ‘ਚ ਸ਼ਾਮਲ ਹੋਣ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਇਆ ਹੈ।
ਐਫਆਈਆਰ ਵਿੱਚ ਵਣ ਰੇਂਜ ਅਫਸਰ ਚਮਕੌਰ ਸਾਹਿਬ ਨੇ ਦੱਸਿਆ ਕਿ ਇਕਬਾਲ ਸਿੰਘ ਨੇ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਪਿੰਡ ਜਿੰਦਾਪੁਰ ਵਿਖੇ ਸਰਕਾਰੀ ਜੰਗਲਾਤ ਦੀ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਅਤੇ ਉਹ ਟਿੱਪਰ ਤੇ ਪੋਕਲੇਨ ਮਸ਼ੀਨਾਂ ਦੀ ਵਰਤੋਂ ਕਰਕੇ ਗੈਰ ਕਾਨੂੰਨੀ ਢੰਗ ਨਾਲ ਰੇਤਾ ਕੱਢ ਰਹੇ ਸਨ। ਐਫਆਈਆਰ ਵਿੱਚ ਲਿਖਿਆ ਹੈ, "ਜਦੋਂ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੇ ਦਖਲਅੰਦਾਜ਼ੀ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਵਿਅਕਤੀਆਂ ਨੇ ਜੰਗਲ ਦੀ ਜ਼ਮੀਨ ਨੂੰ ਆਪਣੀ ਮਲਕੀਅਤ ਦੱਸਦਿਆਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ।"
ਦੱਸਣਯੋਗ ਹੈ ਕਿ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿੱਚ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਇਹ ਨਾਜਾਇਜ਼ ਮਾਈਨਿੰਗ ਹੋ ਰਹੀ ਸੀ।
ਜ਼ਿਕਰਯੋਗ ਹੈ ਕਿ ਵਣ ਰੇਂਜ ਅਫਸਰ ਚਮਕੌਰ ਸਾਹਿਬ ਦੀ ਸ਼ਿਕਾਇਤ ‘ਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379 ਅਤੇ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਆਫ਼ ਡਿਵੈਲਪਮੈਂਟ) ਐਕਟ ਦੀ ਧਾਰਾ 21 (1) ਅਤੇ 4 (1) ਤਹਿਤ ਥਾਣਾ ਚਮਕੌਰ ਸਾਹਿਬ ਵਿਖੇ ਐਫਆਈਆਰ ਦਰਜ ਹੈ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ