Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

13 ਅਗਸਤ ਨੂੰ ਲੱਗਣ ਵਾਲੀ ਲੋਕ ਅਦਾਲਤ 'ਚ ਸਮਝੌਤੇ ਰਾਹੀਂ ਹੱਲ ਕਰਵਾਉਣ ਵਾਲੇ ਕੇਸਾਂ 'ਤੇ ਕੀਤੀ ਚਰਚਾ

June 11, 2022 09:46 AM
SehajTimes

ਪਟਿਆਲਾ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ 13 ਅਗਸਤ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਬੈਂਕ ਮੈਨੇਜਰਾਂ ਨਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੱਲੋਂ ਮੀਟਿੰਗ ਕੀਤੀ ਗਈ।
ਪ ੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ  ਕਮ- ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਿੰਦਰ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਦੀ ਅਗਵਾਈ ਵਿੱਚ ਸੀ.ਜੇ.ਐਮ. ਸੁਸ਼ਮਾ ਦੇਵੀ ਵੱਲੋਂ ਪਟਿਆਲਾ ਦੇ ਸਾਰੇ ਬੈਂਕਾਂ ਦੇ ਮੈਨੇਜਰਾਂ ਅਤੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ 'ਚ ਉਨ੍ਹਾਂ 13 ਅਗਸਤ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਆਪਣੇ ਵਿਭਾਗ ਨਾਲ ਸੰਬੰਧਿਤ ਵੱਧ ਤੋਂ ਵੱਧ ਕੇਸਾਂ ਨੂੰ ਆਉਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਲਗਾ ਕੇ ਸਮਝੌਤੇ ਰਾਹੀਂ ਹੱਲ ਕਰਵਾਉਣ ਲਈ ਹੁਣ ਤੋਂ ਹੀ ਕਾਰਵਾਈ ਅਰੰਭ ਕੀਤੀ ਜਾਵੇ।
  ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੌਮੀ ਲੋਕ ਅਦਾਲਤ ਦੇ ਵਿੱਚ ਹੱਲ ਹੋਣ ਵਾਲੇ ਕੇਸਾਂ ਦੇ ਫਾਇਦੇ ਦੱਸਦਿਆ ਕਿਹਾ ਕਿ ਜੇਕਰ ਕੇਸ 'ਚ ਆਪਸੀ ਸਹਿਮਤੀ ਨਾਲ ਸਮਝੌਤਾ ਹੋ ਜਾਂਦਾ ਹੈ ਤਾਂ ਇਸ ਵਿੱਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਸਾਂ ਵਿੱਚ ਸਮਝੌਤਾ ਹੋਣ ਦੀ ਉਮੀਦ ਹੁੰਦੀ ਹੈ ਤਾਂ ਇਹ ਸਾਡਾ ਫ਼ਰਜ਼ ਹੈ ਕਿ ਉਨ੍ਹਾਂ ਝਗੜਿਆਂ ਦਾ ਹੱਲ ਬਿਨਾਂ ਕਿਸੇ ਦੇਰੀ ਦੇ ਕਰਵਾ ਦਿੱਤਾ ਜਾਣਾ ਚਾਹੀਦਾ ਹੈ। ਇਸ ਨਾਲ ਭਵਿੱਖ ਵਿੱਚ ਹੋਣ ਵਾਲੇ ਕੇਸਾਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਅਜਿਹੇ ਕੇਸਾਂ ਦੀ ਪਹਿਚਾਣ ਕਰਨ ਅਤੇ ਆਉਣ ਵਾਲੀ ਕੌਮੀ ਲੋਕ ਅਦਾਲਤ 'ਚ ਲਗਾਉਣ ਲਈ ਕਿਹਾ ਜਿਨ੍ਹਾਂ ਦਾ ਫੈਸਲਾ ਰੰਜ਼ਾਮੰਦੀ ਨਾਲ ਹੋ ਸਕਦਾ ਹੈ ਅਤੇ ਲੋਕਾਂ ਦਾ ਆਰਥਿਕ ਤੇ ਸਮੇਂ ਦੀ ਬੱਚਤ ਪੱਖੋਂ ਵੀ ਫਾਇਦਾ ਹੁੰਦਾ ਹੈ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ