Sunday, May 11, 2025

Chandigarh

ਪੰਜਾਬ ਸਰਕਾਰ ਨੇ ਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਅੰਗਰੇਜ਼ੀ ਅਧਿਆਪਕਾਂ ਲਈ ਵਰਕਸ਼ਾਪ ਲਗਾਈ

June 11, 2022 09:53 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿੰਗਟਨ ਡੀ.ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ।
ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 320 ਅੰਗਰੇਜੀ, ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲਿਆ।
ਸਿਖਲਾਈ ਸੈਸ਼ਨ ਵਿੱਚ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਡਾਇਰੈਕਟਰ ਐਜੂਕੇਸ਼ਨ ਜੀਐਨਸੀਟੀ ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਡਾ. ਪ੍ਰਵੀਨ ਚੌਧਰੀ, ਡਾਇਰੈਕਟਰ  ਐਸ.ਸੀ.ਈ.ਆਰ.ਟੀ.  ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਸ੍ਰੀ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਸ੍ਰੀ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਸ੍ਰੀ ਚੰਦਰ ਸ਼ੇਖਰ ਉਚੇਚੇ ਤੌਰ  ‘ਤੇ ਸ਼ਾਮਲ ਹੋਏ।
ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਸ੍ਰੀਮਤੀ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।
ਸ੍ਰੀਮਤੀ ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿੱਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ‘ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ।
ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ  ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਅਤੇ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ  ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ‘ਤੇ ਪੂਰੀ ਤਵੱਜੋ ਦੇਣ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿੱਤਾ ਕਿ ਉਹਨਾਂ ਨੂੰ ਭਵਿੱਖ ਵਿੱਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ।
ਸ੍ਰੀ ਮੀਤ ਹੇਅਰ ਨੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਿਆਉਣ ਲਈ ਵਿਦੇਸ਼ਾਂ ਤੋਂ ਹਰ ਸੰਭਵ ਵਿਚਾਰਾਂ ਅਤੇ ਵਿਧੀਆਂ ਨੂੰ ਅਪਣਾਉਣ ਅਤੇ ਸਮਝਣ ਦਾ ਵਾਅਦਾ ਵੀ ਕੀਤਾ।
ਸਿੱਖਿਆ ਮੰਤਰੀ ਨੇ ਇਹ ਵੀ ਆਖਿਆ ਕਿ ਕਿਸੇ ਵੀ ਅਧਿਆਪਕ ਉੱਤੇ ਫਰਜ਼ੀ ਅੰਕੜੇ ਦਿਖਾਉਣ ਲਈ ਦਬਾਅ ਨਹੀਂ ਪਾਇਆ ਜਾਵੇਗਾ ਅਤੇ ਅਸਲ ਤੱਥਾਂ/ਨਤੀਜਿਆਂ ਨੂੰ ਲੈ ਕੇ ਹੀ ਅੱਗੇ ਚੱਲਿਆ ਜਾਵੇਗਾ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ