Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

-17 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ 15 ਤੋਂ 40 ਪ੍ਰਤੀਸ਼ਤ

June 11, 2022 10:07 AM
SehajTimes

ਪਟਿਆਲਾ : ਆਮ ਦੁੱਧ ਖਪਤਕਾਰ ਤੱਕ ਸਾਫ਼ ਅਤੇ ਸ਼ੁੱਧ ਦੁੱਧ ਦੀ ਪਹੁੰਚ ਯਕੀਨੀ ਬਣਾਉਣ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਜਸਵਿੰਦਰ ਸਿੰਘ ਦੀ ਟੀਮ ਵੱਲੋਂ ਵੱਲੋਂ ਅੱਜ ਪਟਿਆਲਾ ਦੇ ਵਾਰਡ ਨੰਬਰ 15 ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਲੋਕਾਂ ਵੱਲੋਂ ਘਰਾਂ ਵਿੱਚ ਵਰਤੇ ਜਾਣ ਵਾਲਾ ਦੁੱਧ ਦੀ ਮੌਕੇ 'ਤੇ ਹੀ ਮੁਫ਼ਤ ਜਾਂਚ ਕਰਕੇ ਦੁੱਧ ਵਿਚਲੀ ਹਾਨੀਕਾਰਕ ਮਿਲਾਵਟ ਤੋਂ ਇਲਾਵਾ ਦੁੱਧ ਦੀ ਕੁਆਲਿਟੀ ਬਾਰੇ ਵਾਰਡ ਨੰਬਰ 15 ਦੇ ਵਸਨੀਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਬਹੁਤੇ ਲੋਕਾਂ ਨੂੰ ਆਪਣੇ ਘਰ ਵਿੱਚ ਦੁੱਧ ਦਾ ਮੁੱਲ ਅਤੇ ਕੁਆਲਿਟੀ ਦਾ ਪਹਿਲੀ ਵਾਰੀ ਪਤਾ ਲੱਗਿਆ। ਇਸ ਕੈਂਪ ਵਿੱਚ ਕੁੱਲ 22 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 17 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ 15 ਤੋਂ 40 ਫ਼ੀਸਦੀ ਤੱਕ ਪਾਈ ਗਈ ਅਤੇ 5 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ। ਇਨ੍ਹਾਂ ਸੈਂਪਲਾਂ ਦੀ ਯੂਰੀਆ, ਨਿਊਟ੍ਰਾਇਲਜਰ ਹਾਨੀਕਾਰਕ ਰਸਾਇਣਾਂ ਸਬੰਧੀ ਕੋਈ ਪੁਸ਼ਟੀ ਨਹੀਂ ਪਾਈ ਗਈ।
ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਮਾਹਰਾਂ ਨੇ ਲੋਕਾਂ ਨੂੰ ਜਾਗਰੂਕ ਕਰਦਿਆ ਦੱਸਿਆ ਕਿ ਦੁੱਧ ਇੱਕ ਸੰਪੂਰਨ ਖ਼ੁਰਾਕ ਹੋਣ ਦੇ ਨਾਤੇ ਇਹ ਇੱਕ ਨਵ-ਜੰਮੇ ਬੱਚੇ ਤੋਂ ਲੈ ਕੇ ਬਜ਼ੁਰਗ ਵਿਅਕਤੀ ਤੱਕ ਦੀ ਖ਼ੁਰਾਕ ਦਾ ਇੱਕ ਅਨਿੱਖੜਵਾਂ ਹਿੱਸਾ ਹੈ। ਸੋ ਭਵਿੱਖ ਵਿੱਚ ਇਸ ਤਰਾਂ ਦੇ ਹੋਰ ਮੁਫ਼ਤ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਸਮੇਂ-ਸਮੇਂ 'ਤੇ ਲਗਾਏ ਜਾਂਦੇ ਰਹਿਣਗੇ। ੳਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਨੋਰਥ ਦੁੱਧ ਖਪਤਕਾਰਾਂ ਵਿੱਚ ਸਾਫ਼ ਅਤੇ ਸ਼ੁੱਧ ਦੁੱਧ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਕੁੱਝ ਸ਼ਰਾਰਤੀ ਅਨਸਰ ਆਪਣੇ ਲਾਲਚ ਲਈ ਦੁੱਧ ਵਿੱਚ ਮਿਲਾਵਟ ਕਰਦੇ ਹਨ। ਜਿਸ ਨਾਲ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ। ਕਈ ਕੇਸਾਂ ਵਿੱਚ ਮਾਰੂ ਬਿਮਾਰੀਆਂ ਲੱਗਣ ਦਾ ਵੀ ਖ਼ਤਰਾ ਬਣ ਜਾਂਦਾ ਹੈ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਦਲਬੀਰ ਕੁਮਾਰ,  ਕੁਲਵਿੰਦਰ ਸਿੰਘ, ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ