Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਨਾਜਾਇਜ਼ ਕਬਜ਼ੇ ਛੁਡਵਾਉਣ 'ਚ ਪਟਿਆਲਾ ਜ਼ਿਲ੍ਹਾ ਪੰਜਾਬ 'ਚੋਂ ਮੋਹਰੀ

June 11, 2022 10:14 AM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ 'ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚੋਂ ਮੋਹਰੀ ਬਣਕੇ ਉਭਰਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਵਿੱਢੀ ਮੁਹਿੰਮ ਤਹਿਤ 837 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਲਏ ਗਏ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਬਜ਼ਾ ਵਾਰੰਟਾਂ ਤਹਿਤ ਪਟਿਆਲਾ ਜ਼ਿਲ੍ਹੇ 'ਚੋਂ 287 ਏਕੜ ਅਤੇ 550 ਏਕੜ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਸਵੈਇੱਛਤ ਢੰਗ ਨਾਲ ਕਬਜ਼ਾ ਛੁਡਵਾਇਆ ਗਿਆ। ਉਨ੍ਹਾਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ, ਐਸ.ਡੀ.ਐਮਜ਼, ਮਾਲ ਵਿਭਾਗ, ਤਹਿਸੀਲਦਾਰ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਸ਼ਲਾਘਾ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਨਾਲ ਹੀ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਪ ਹੀ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਅਤੇ ਜੇਕਰ ਉਹ ਅਜਿਹਾ ਨਹੀਂ ਕਰਨਗੇ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਪੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ 'ਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹਰੇਕ ਨਾਜਾਇਜ਼ ਕਾਬਜ਼ਕਾਰ ਕੋਲੋਂ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਵੀ ਸੱਪਾਂ ਵਿਖੇ 16 ਏਕੜ 5 ਕਨਾਲ 12 ਮਰਲੇ ਅਤੇ ਗੱਜੂ ਮਾਜਰਾ ਵਿਖੇ 2 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਇਸ ਤੋਂ ਬਿਨ੍ਹਾਂ ਮਵੀ ਸੱਪਾਂ ਦੀ ਜ਼ਮੀਨ ਦੀ ਬੋਲੀ 1 ਲੱਖ 89 ਹਜ਼ਾਰ 750 ਰੁਪਏ ਵਿੱਚ ਕਰਵਾ ਦਿੱਤੀ ਗਈ ਹੈ। ਜਦਕਿ ਗੱਜੂ ਮਾਜਰਾ 'ਚ 4 ਏਕੜ ਦਾ ਕਬਜ਼ਾ ਪਹਿਲਾਂ ਛੁਡਵਾਇਆ ਗਿਆ ਸੀ ਅਤੇ ਹੁਣ 6 ਏਕੜ ਜ਼ਮੀਨ ਦੀ ਬੋਲੀ 1 ਲੱਖ 40 ਹਜ਼ਾਰ 'ਚ ਕਰਵਾ ਦਿੱਤੀ ਗਈ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ