Sunday, November 02, 2025

Chandigarh

ਤੀਰਅੰਦਾਜ਼ ਅਮਨ ਸੈਣੀ ਦੀ 'ਵਰਲਡ ਗੇਮਜ਼' ਲਈ ਚੋਣ

June 11, 2022 10:17 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤੀਰਅੰਦਾਜ਼ ਅਮਨ ਸੈਣੀ ਦੀ 'ਵਰਲਡ ਗੇਮਜ਼' ਲਈ ਚੋਣ ਹੋ ਗਈ ਹੈ। ਇਸ ਬਾਰੇ ਖੁਸ਼ੀ ਜ਼ਾਹਿਰ ਕਰਦਿਆਂ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਦਾ ਕੋਈ ਖਿਡਾਰੀ 'ਵਰਲਡ ਗੇਮਜ਼' ਵਿੱਚ ਸਿ਼ਰਕਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਖੇਡਾਂ ਚਾਰ ਸਾਲ ਬਾਅਦ ਹੁੰਦੀਆਂ ਹਨ। ਇਹ ਵਾਰ ਇਹ ਖੇਡਾਂ 7 ਜੁਲਾਈ ਤੋਂ 17 ਜੁਲਾਈ 2022 ਦਰਮਿਆਨ ਯੂ.ਐੱਸ.ਏ. ਦੇ ਬਰਮਿੰਘਮ ਵਿਖੇ ਹੋ ਰਹੀਆਂ ਹਨ।
ਅਮਨ ਸੈਣੀ ਖਾਲਸਾ ਕਾਲਜ ਪਟਿਆਲਾ ਦਾ ਵਿਦਿਆਰਥੀ ਹੈ।
ਜਿ਼ਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਤੀਰ ਅੰਦਾਜ਼ ਪਿਛਲੇ ਸਮੇਂ ਵਿੱਚ ਲਗਾਤਾਰ ਕੌਮਾਂਤਰੀ ਪੱਧਰ ਦੀਆਂ ਪ੍ਰਾਪਤੀਆਂ ਕਰ ਰਹੇ ਹਨ। ਅਮਨ ਸੈਣੀ ਨੇ ਹੀ ਹਾਲ ਹੀ ਵਿੱਚ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਚੱਲ ਰਹੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਗ਼ਮਾ ਹਾਸਿਲ ਸੀ। ਕੰਪਾਊਂਡ ਮੈੱਨ ਸ਼ਰੇਣੀ ਵਿੱਚ ਇਸ ਮੈਡਲ ਦੀ ਪ੍ਰਾਪਤੀ ਵਾਲੀ ਅਮਨ ਸੈਣੀ ਦੀ ਤਿੰਨ ਮੈਂਬਰੀ ਨੇ ਫ਼ਰਾਂਸ ਦੀ ਟੀਮ ਨੂੰ ਹਰਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ ਸੀ।ਇਸ ਪ੍ਰਾਪਤੀ ਉੱਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕ੍ਰਿਕਟਰ ਹਰਭਜਨ ਸਿੰਘ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਸਮੇਤ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਸ਼ਖ਼ਸੀਅਤਾਂ ਅਤੇ ਓਲੰਪਿਕ ਖੇਲ, ਆਰਚਰੀ ਐਸੋਸੀਏਸ਼ਨ ਆਫ਼ ਇੰਡੀਆ ਅਤੇ ਆਲ ਇੰਡੀਆ  ਰੇਡੀਓ ਨਿਊਜ਼ ਜਿਹੇ ਅਦਾਰਿਆਂ ਵੱਲੋਂ ਵਧਾਈ ਦਿੱਤੀ ਗਈ ਸੀ।
ਅਮਨ ਸੈਣੀ ਵੱਲੋਂ ਆਪਣੀ ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਬਹੁਤ ਉਤਸੁਕ ਹਨ ਅਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਜ਼ੋਰ ਸ਼ੋਰ ਨਾਲ ਤਿਆਰੀ ਕਰ ਰਹੇ ਹਨ।
  ਇਸ ਪ੍ਰਾਪਤੀ ਉੱਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਖੇਡ ਵਿਭਾਗ ਦੇ ਨਿਰਦੇਸ਼ਕ ਡਾ. ਗੁਰਦੀਪ ਕੌਰ ਰੰਧਾਵਾ ਵੱਲੋਂ ਵੀ ਅਮਨ ਸੈਣੀ ਅਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ ਗਈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ