Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ਸੂਬਾ ਖੇਡ ਖੇਤਰ ਵਿੱਚੋਂ ਪਛੜਨਾ ਮੰਦਭਾਗਾ : ਪ੍ਰੋ. ਬਡੂੰਗਰ

June 14, 2022 09:29 AM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ  ਖੇਲੋ ਇੰਡੀਆ ਖੇਡਾਂ ਦੀ ਸਮਾਪਤੀ ਦੌਰਾਨ  ਪੰਜਾਬ ਦੇ ਖਿਡਾਰੀਆਂ ਵੱਲੋਂ ਕੀਤੇ ਗਏ  ਨਿਰਾਸ਼ਾਜਨਕ  ਪ੍ਰਦਰਸ਼ਨ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ  ਕਿਸੇ ਸਮੇਂ ਹਿੰਦੁਸਤਾਨ ਵਿੱਚ ਪੰਜਾਬ ਖੇਡਾਂ ਦੇ ਖੇਤਰ ਵਿੱਚ   ਮੂਹਰਲੀਆਂ ਕਤਾਰਾਂ ਵਿੱਚ ਰਿਹਾ ਹੈ  ਪ੍ਰੰਤੂ ਹੁਣ ਖੇਡਾਂ ਪਿੱਛੋਂ ਪਛੜਨਾ  ਬਹੁਤ ਮੰਦਭਾਗੀ ਤੇ  ਅਫ਼ਸੋਸ ਵਾਲੀ   ਗੱਲ ਹੈ  ।
ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਖੇਡਾਂ ਵਿੱਚ ਹਰਿਆਣਾ ਸੂਬੇ ਦੇ ਖਿਡਾਰੀਆਂ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਇਕ ਵੱਡੀ ਗੱਲ ਹੈ, ਕਿਉਂਕਿ ਹਰਿਆਣਾ ਸਰਕਾਰ ਖੇਡਾਂ ਅਤੇ ਖਿਡਾਰੀਆਂ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ  ਵਧੀਆ ਸਹੂਲਤਾਂ  ਨਾ ਦਿੱਤੇ ਜਾਣ ਕਾਰਨ   ਖੇਡਾਂ ਨੂੰ ਲੈ ਕੇ ਨਿਰਾਸ਼ਾਜਨਕ ਸਥਿਤੀ ਦਾ ਸਾਹਮਣਾ ਕਰਨਾ ਦੇਖਣ ਨੂੰ ਮਿਲ ਰਿਹਾ ਹੈ  ।
ਪ੍ਰੋ. ਬਡੂੰਗਰ ਨੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਵਿਚ ਪਛੜਨ ਨਾਲ ਸਰਕਾਰਾਂ ਦੀ ਨਾਕਾਮੀ ਸਾਹਮਣੇ ਆਈ ਹੈ, ਇਨ੍ਹਾਂ ਖੇਡਾਂ ਵਿਚ ਹੋਈ ਨਮੋਸ਼ੀਜਨਕ ਹਾਰ ਕਾਰਨ ਖੇਡਾਂ ਦੇ ਖੇਤਰ ਵਿੱਚੋਂ ਪੰਜਾਬ ਪੱਛੜਦਾ ਜਾ ਰਿਹਾ ਹੈ  । ਉਨ੍ਹਾਂ ਕਿਹਾ ਕਿ ਭਾਵੇਂ  1966 ਵਿੱਚ ਪੰਜਾਬੀ ਸੂਬਾ ਬਣਿਆ ਸੀ ਤੇ ਹਰਿਆਣਾ ਪੰਜਾਬ ਨਾਲੋਂ ਵੱਖ ਹੋ ਗਿਆ ਸੀ ਇਕੋ ਸੂਬੇ ਦੇ ਉਹ ਬਣੇ ਦੋਵੇਂ ਪ੍ਰਾਂਤਾਂ ਵਿਚ ਐਨਾ ਫਰਕ ਦੇਖਣ ਨੂੰ ਮਿਲ ਰਿਹਾ ਹੈ ਕਿ ਹਰਿਆਣਾ ਅੱਜ ਖੇਡਾਂ ਵਿੱਚ  ਹਿੰਦੁਸਤਾਨ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰ ਰਿਹਾ ਹੈ ਅਤੇ ਦੂਜਾ ਪੰਜਾਬ ਪਛੜ ਕੇ ਨੌਵੇਂ ਨੰਬਰ ਤੇ ਰਹਿ ਗਿਆ ਹੈ  । ਉਨ੍ਹਾਂ ਕਿਹਾ ਕਿ ਇਹ ਸ਼ਾਇਦ ਇਸ ਕਰਕੇ ਹੋਇਆ ਕਿ ਪੰਜਾਬ ਵਿੱਚ ਖਿਡਾਰੀਆਂ ਨੂੰ ਯੋਗ ਖੇਡ ਸਹੂਲਤਾਂ ਨਾ ਮਿਲ ਸਕੀਆਂ ਹੋਣ  ।
ਪ੍ਰੋ ਬਡੂੰਗਰ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਨੂੰ ਉੱਪਰ ਚੁੱਕਣ ਲਈ ਖਿਡਾਰੀਆਂ ਨੂੰ ਯੋਗ  ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਖਿਡਾਰੀ ਵੱਡੇ ਪੱਧਰ ਤੇ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਰੁਸ਼ਨਾ ਸਕਣ  ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ