Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਉਸਤਾਦ ਲਛਮਣ ਸਿੰਘ ਸੀਨ ਦੇ ਅਕਾਲ ਚਲਾਣੇ ਉੱਤੇ ਸ਼ੋਕ ਸਭਾ ਦਾ ਆਯੋਜਨ

June 14, 2022 09:40 AM
SehajTimes
 
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਅਧਿਆਪਕਾਂ ਅਤੇ ਸਟਾਫ਼ ਵੱਲੋਂ ਉਸਤਾਦ ਲਛਮਣ ਸਿੰਘ ਸੀਨ ਦੇ ਅਕਾਲ ਚਲਾਣੇ ਉੱਤੇ ਦਿਲੀ ਸ਼ਰਧਾਂਜਲੀ ਪ੍ਰਗਟ ਕਰਦੇ ਹੋਏ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਵਿਭਾਗ ਮੁਖੀ ਨਿਵੇਦਿਤਾ ਸਿੰਘ ਨੇ ਕਿਹਾ ਕਿ ਉਸਤਾਦ ਜੀ ਦਾ ਹੋਣਾ ਸਾਡੇ ਸਭ ਲਈ ਪ੍ਰੇਰਣਾ ਸਰੋਤ ਸੀ ਅਤੇ ਹਮੇਸ਼ਾ ਬਣਿਆ ਰਹੇਗਾ। ਪੰਜਾਬੀ ਵਿਚ ਸ਼ਾਸਤਰੀ ਸੰਗੀਤ ਦੇ ਪ੍ਰਚਾਰ ਪ੍ਰਸਾਰ ਲਈ ਉਹਨਾਂ ਵੱਲੋਂ ਕੀਤਾ ਗਿਆ ਕਾਰਜ ਅਦੁੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨਾਲ ਉਨ੍ਹਾਂ ਦੀ ਗਹਿਰੀ ਸਾਂਝ ਸੀ। ਉਨ੍ਹਾਂ ਦੇ ਪੁੱਤਰ ਪੰਡਿਤ ਮਨੂ ਸੀਨ ਵੀ ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀ ਸਿਤਾਰ ਵਾਦਨ ਦੀ ਪੇਸ਼ਕਾਰੀ ਦੇ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਅਤਿ ਵਿਖਿਆਤ ਅਤੇ ਪ੍ਰੋੜ੍ਹ ਸੰਗੀਤਕਾਰ, ਤਬਲਾ ਵਾਦਨ ਦੇ ਪੰਜਾਬ ਘਰਾਣੇ ਦੇ ਖ਼ਲੀਫ਼ਾ ਲਛਮਣ ਸਿੰਘ ਸੀਨ ਦੇ ਅਕਾਲ ਚਲਾਣੇ ਉੱਤੇ ਸਮੁੱਚਾ ਸੰਗੀਤ ਜਗਤ ਸੋਗ ਵਿੱਚ ਡੁੱਬ ਗਿਆ ਹੈ।ਮੀਆਂ ਕਾਦਰ ਬਖ਼ਸ਼ ਦੇ ਸ਼ਾਗਿਰਦ ਉਸਤਾਦ ਲਛਮਣ ਸਿੰਘ ਵਿਖਿਆਤ ਤਬਲਾ ਵਾਦਕ ਉਸਤਾਦ ਅੱਲਾ ਰਖਾ ਦੇ ਗੁਰੂ ਭਰਾ ਸਨ। ਆਪ ਜੀ ਸਿਤਾਰ ਵਾਦਨ ਵਿੱਚ ਵੀ ਪੂਰੀ ਤਰ੍ਹਾਂ ਨਿਪੁੰਨ ਸਨ ਅਤੇ ਇਸ ਦੇ ਨਾਲ ਇੱਕ ਸੁਘੜ ਰਚਨਾਕਾਰ ਅਤੇ ਨਿਸ਼ਠਾਵਾਨ ਅਧਿਆਪਕ ਵੀ ਸਨ। ਆਪ ਨੇ ਲੰਮਾ ਸਮਾਂ ਜਲੰਧਰ ਦੇ ਹੰਸ ਰਾਜ ਮਹਿਲਾ ਮਹਾਂਵਿਦਿਆਲਿਆ ਵਿਖੇ ਸੰਗੀਤ ਦੀ ਤਾਲੀਮ ਦਿੱਤੀ ਅਤੇ ਅਣਗਿਣਤ ਵਿਦਿਆਰਥੀਆਂ ਨੂੰ ਸੰਗੀਤ ਵਿੱਚ ਨਿਪੁੰਨ ਕੀਤਾ।  ਸੰਗੀਤ ਦੇ ਨਾਲ ਨਾਲ ਆਪ ਜੀ ਅਧਿਆਤਮਕ ਅਤੇ ਭਾਸ਼ਾਈ ਗਿਆਨ ਵੀ ਬਾਖੂਬੀ ਰੱਖਦੇ ਸਨ। 
ਇਸ ਮੌਕੇ  ਸ਼ੋਕ ਸਭਾ ਵਿੱਚ ਡਾ. ਅਲੰਕਾਰ ਸਿੰਘ, ਡਾ. ਜਯੋਤੀ ਸ਼ਰਮਾ, ਵਨੀਤਾ ਅਤੇ ਜੈਦੇਵ ਤੋਂ ਇਲਾਵਾ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ