Monday, November 03, 2025

Chandigarh

ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨਾਂ ਲਈ 15 ਜੂਨ ਨੂੰ ਕਰਵਾਇਆ ਜਾਵੇਗਾ ਵੈਬੀਨਾਰ : ਜ਼ਿਲ੍ਹਾ ਰੋਜ਼ਗਾਰ ਅਫ਼ਸਰ

June 14, 2022 09:59 AM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਕਿੱਤਾ ਮਾਹਰਾਂ ਨਾਲ ਸਮੇਂ ਸਮੇਂ 'ਤੇ ਕਰਵਾਏ ਜਾਂਦੇ ਮਾਗਰਦਰਸ਼ਨ ਪ੍ਰੋਗਰਾਮ ਦੀ ਲੜੀ ਤਹਿਤ ਹੁਣ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 15 ਜੂਨ ਨੂੰ ਸਟਾਰਟ ਅੱਪ ਲਈ ਵੈਬੀਨਾਰ ਕਰਵਾਇਆ ਜਾ ਰਿਹਾ ਹੈ।
  ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਾਗਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਉਦਯੋਗਾਂ ਦੇ ਮਾਹਰਾਂ ਨਾਲ ਨੌਜਵਾਨ ਦੀ ਹਰੇਕ ਪੰਦਰਵਾੜੇ 'ਤੇ ਕਰੀਅਰ ਟਾਕ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਹੁਣ 15 ਜੂਨ ਨੂੰ ਪੰਜਾਬ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਵੱਲੋਂ ਸਟਾਰਟ ਅੱਪ 'ਮਾਸਟਰ ਯੂਅਰ ਡੇਸਟਨੀ' ਕਰੀਅਰ ਟਾਕ ਵੈਬੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ 'ਚ ਸੀਨੀਅਰ ਕਨਸਲਟੈਂਟ ਸਟਾਰਟ ਅੱਪ ਇਨਵੈਸਟ ਪੰਜਾਬ ਹਰਦੀਪ ਸਿੰਘ ਅਤੇ ਬਲੈਕ ਆਈ ਟੈਕਨਾਲੋਜੀ ਦੇ ਮੈਨੇਜਿੰਗ ਡਾਇਰੈਕਟਰ ਪ੍ਰਿਆ ਸਿੰਘ ਵੱਲੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨਾਲ ਵੈਬੀਨਾਰ ਕਰਵਾਇਆ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਵੈਬੀਨਾਰ 'ਚ ਹਿੱਸਾ ਲੈਣ ਦੀ ਅਪੀਲ ਕਰਦਿਆ ਕਿਹਾ ਕਿ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨ ਇਸ ਬਿਹਤਰੀਨ ਮੌਕੇ ਦਾ ਲਾਭ ਉਠਾਉਣ ਤੇ ਆਪਣਾ ਕੰਮ ਸਬੰਧੀ ਇਸ ਖੇਤਰ ਦੇ ਮਾਹਰਾਂ ਪਾਸੋਂ ਜਾਣਕਾਰੀ ਪ੍ਰਾਪਤ ਕਰਨ। ਉਨ੍ਹਾਂ ਵੈਬੀਨਾਰ 'ਚ ਹਿੱਸਾ ਲੈਣ ਦੇ ਚਾਹਵਾਨਾਂ ਨੂੰ https://fb.me/e/CdMBobxup  ਲਿੰਕ 'ਤੇ ਜਾ ਕੇ ਜੁਆਇੰਨ ਕਰਨ ਲਈ ਕਿਹਾ।

 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ