Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਚੰਗੀਆਂ ਬੈਂਕਿੰਗ ਸੇਵਾਵਾਂ ਦੇਣ ਵਾਲੇ ਬੈਂਕਾਂ ਨੂੰ ਦਿੱਤੇ ਜਾਣਗੇ ਪ੍ਰਸੰਸਾ ਪੱਤਰ : ਸਾਕਸ਼ੀ ਸਾਹਨੀ

June 14, 2022 10:03 AM
SehajTimes

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀ ਬੈਂਕਿੰਗ ਕਾਰਜਪ੍ਰਣਾਲੀ ਦੀ ਸਮੀਖਿਆ ਕਰਦਿਆ ਕਿਹਾ ਹੈ ਕਿ ਲੋਕਾਂ ਨੂੰ ਬਿਹਤਰੀਨ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਅਤੇ ਮਿਥੇ ਟੀਚੇ ਪੂਰੇ ਕਰਨ ਲਈ ਜ਼ਿਲ੍ਹੇ ਦੇ ਸਮੂਹ ਬੈਂਕ ਕੰਮ ਕਰਨ। ਉਨ੍ਹਾਂ ਕਿਹਾ ਕਿ ਚੰਗੀਆਂ ਬੈਂਕਿੰਗ ਸੇਵਾਵਾਂ ਦੇਣ ਵਾਲੇ ਬੈਂਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ ਅਤੇ ਚੰਗੀ ਕਾਰਗੁਜ਼ਾਰੀ ਨਾ ਦਿਖਾਉਣ ਵਾਲੇ ਬੈਂਕਾਂ ਸਬੰਧੀ ਵੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਘਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਖੇਤੀਬਾੜੀ ਸਮੇਤ ਸਵੈ-ਰੋਜ਼ਗਾਰ ਅਤੇ ਕਾਰੋਬਾਰ ਨੂੰ ਵਧਾਉਣ ਲਈ ਪ੍ਰਦਾਨ ਕੀਤੇ ਜਾਂਦੇ ਕਰਜ਼ਿਆਂ ਦੀ ਪ੍ਰਕ੍ਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਰਜ਼ਾ ਲੈਣ ਵਾਲੇ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਗ੍ਰਾਮੀਣ ਬੈਂਕ ਵੱਲੋਂ 174 ਸਵੈ ਸਹਾਇਤਾ ਗਰੁੱਪਾਂ ਨੂੰ ਦਿੱਤੇ 2.38 ਕਰੋੜ ਦੇ ਕਰਜ਼ੇ ਅਤੇ 49 ਜੇ.ਐਲ.ਜੀ. ਨੂੰ ਦਿੱਤੇ 98.86 ਲੱਖ ਦੇ ਕਰਜ਼ੇ ਸਮੇਤ ਸਹਿਕਾਰੀ ਬੈਂਕ ਵੱਲੋਂ 650 ਔਰਤਾਂ ਨੂੰ ਦਿੱਤੇ ਕਰਜ਼ੇ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਅਜਿਹੇ ਕਰਜ਼ੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨਾਂ ਲਈ ਵਰਦਾਨ ਹੁੰਦੇ ਹਨ। ਉਨ੍ਹਾਂ ਹੋਰਨਾਂ ਬੈਂਕਾਂ ਨੂੰ ਵੀ ਖੇਤੀਬਾੜੀ, ਸਵੈ-ਰੋਜ਼ਗਾਰ ਤੇ ਕਾਰੋਬਾਰ ਵਧਾਉਣ ਲਈ ਕਰਜ਼ੇ ਪ੍ਰਦਾਨ ਕਰਨ ਦੀ ਪ੍ਰਕ੍ਰਿਆ ਨੂੰ ਸੁਖਾਲਾ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਬਣਾਉਣ ਦੇ ਮਕਸਦ ਨਾਲ ਅਤੇ ਮਿਥੇ ਟੀਚਿਆਂ ਦੀ ਸਮੇਂ ਸਮੇਂ 'ਤੇ ਸਮੀਖਿਆ ਕਰਨ ਲਈ ਹਰੇਕ ਮਹੀਨੇ ਏ.ਡੀ.ਸੀ. ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਮੀਟਿੰਗ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਜਾਵੇ ਅਤੇ ਹਰੇਕ ਤਿਮਾਹੀ ਮੀਟਿੰਗ 'ਚ ਇਸ ਦੀ ਵੀ ਸਮੀਖਿਆ ਕੀਤੀ ਜਾਵੇਗੀ।
  ਮੀਟਿੰਗ ਦੌਰਾਨ ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗ਼ਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਬੈਂਕਾਂ 'ਚੋਂ ਕੇਸ ਭੇਜਣ ਤੋਂ ਪਹਿਲਾਂ ਪੁਲਿਸ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬੈਂਕ ਦੀ ਸੁਰੱਖਿਆ ਲਈ ਤਾਇਨਾਤ ਸਕਿਉਰਿਟੀ ਦੀ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਟ੍ਰੇਨਿੰਗ ਵੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਵੀਂ ਬਰਾਂਚ ਖੋਲਣ ਸਮੇਂ ਸਬੰਧਤ ਖੇਤਰ ਦੇ ਥਾਣੇ ਨੂੰ ਵੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸੁਰੱਖਿਆ ਸਬੰਧੀ ਪੁਖਤਾ ਇੰਤਜ਼ਾਮ ਕੀਤੇ ਜਾ ਸਕਣ।
ਲੀਡ ਬੈਂਕ ਮੈਨੇਜਰ ਪ੍ਰਿਤਪਾਲ ਸਿੰਘ ਅਨੰਦ ਨੇ ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਬੈਂਕਾਂ ਦੀ ਸੁਰੱਖਿਆ ਲਈ ਡੀ.ਐਸ.ਪੀ. ਸੁਰੱਖਿਆ ਵੱਲੋਂ ਸਮੀਖਿਆ ਸਮੇਤ ਵੱਖ-ਵੱਖ ਖੇਤਰਾਂ 'ਚ ਬੈਂਕਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਸਮੀਖਿਆ ਕੀਤੀ ਗਈ। ਮੀਟਿੰਗ 'ਚ ਆਰ.ਬੀ.ਆਈ. ਦੇ ਗਰਿਮਾ ਬਸੀ ਸਮੇਤ ਨਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ ਨੇ ਵੀ ਭਾਗ ਲਿਆ ਅਤੇ ਆਰ.ਬੀ.ਆਈ. ਵੱਲੋਂ ਵਿਤੀ ਸਮਾਵੇਸ਼ਨ ਲਈ ਰਾਸ਼ਟਰੀ ਰਣਨੀਤੀ ਸਮੇਤ ਨਬਾਰਡ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।  ਮੀਟਿੰਗ ਦੌਰਾਨ ਡੀ.ਐਸ.ਪੀ. ਸਥਾਨਕ ਨੇਹਾ ਅਗਰਵਾਲ ਸਮੇਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ