Sunday, May 11, 2025

Chandigarh

ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਦੇ ਆਪਣੇ ਵਾਅਦੇ 'ਤੇ ਇੱਕ ਕਦਮ ਹੋਰ ਅੱਗੇ ਵਧੀ

June 15, 2022 10:02 AM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਮੂਸੇਵਾਲਾ ਹੱਤਿਆਕਾਂਡ 'ਚ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਾ ਲਾਰੈਂਸ ਬਿਸ਼ਨੋਈ ਪਿਛਲੇ 14 ਦਿਨਾਂ ਤੋਂ ਦਿੱਲੀ ਪੁਲਿਸ ਦੀ ਹਿਰਾਸਤ 'ਚ ਸੀ। ਦਿੱਲੀ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟਾਂ 'ਤੇ ਲੈ ਕੇ ਆਈ ਸੀ ਅਤੇ ਮੰਗਲਵਾਰ ਨੂੰ ਉਸਦਾ ਪੁਲਿਸ ਰਿਮਾਂਡ ਪੂਰਾ ਹੋਣ 'ਤੇ ਦਿੱਲੀ ਦੇ ਸਪੈਸ਼ਲ ਸੈੱਲ ਵੱਲੋਂ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ।
ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਖੁਦ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ 'ਚ ਪੇਸ਼ ਹੋ ਕੇ ਰਿਮਾਂਡ ਦੀ ਜ਼ੋਰਦਾਰ ਮੰਗ ਕੀਤੀ | ਸਿੱਧੂ ਮੂਸੇਵਾਲਾ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਲਾਰੈਂਸ ਬਿਸ਼ਨੋਈ, ਜਿਸ ਖ਼ਿਲਾਫ਼ ਮਾਨਸਾ ਦੀ ਸਥਾਨਕ ਅਦਾਲਤ ਪਹਿਲਾਂ ਹੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਚੁੱਕੀ ਹੈ, ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਦੀ ਇਜਾਜ਼ਤ ਮੰਗਣ ਵਾਸਤੇ ਅਰਜ਼ੀ ਦਾਖ਼ਲ ਕੀਤੀ ਗਈ ਸੀ ।
ਦੋਸ਼ੀ ਲਾਰੈਂਸ ਬਿਸ਼ਨੋਈ ਦੇ ਵਕੀਲਾਂ ਵੱਲੋਂ ਪੰਜਾਬ ਪੁਲਿਸ ਦੀ ਹਿਰਾਸਤ 'ਚ ਉਸ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਦੀ ਪਟੀਸ਼ਨ ਦਾ ਵਿਰੋਧ ਕੀਤਾ ਗਿਆ , ਜਿਸ ਦਾ ਐਡਵੋਕੇਟ ਜਨਰਲ ਪੰਜਾਬ ਨੇ ਵਿਰੋਧ ਕੀਤਾ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਅਤੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਵੀ ਦੇ ਦਿੱਤਾ। ਉਸਨੂੰ ਸੀ.ਜੇ.ਐਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਸਾਜ਼ਿਸ਼ ਅਤੇ ਅਸਲ ਮਕਸਦ ਦਾ ਪਤਾ ਲਗਾਉਣ ਵਾਸਤੇ ਮਾਮਲੇ ਦੀ ਹੋਰ ਪੁੱਛਗਿੱਛ ਅਤੇ ਜਾਂਚ ਲਈ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।
ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ, ਜੋ ਕਿ 29 ਮਈ ਨੂੰ ਸ਼ਾਮ 4.30 ਵਜੇ ਦੇ ਕਰੀਬ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਸਮੇਂ ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ, ਰੇਕੀ ਕਰਨ ਅਤੇ ਪਨਾਹ ਦੇਣ ਦੇ ਦੋਸ਼ ਹੇਠ ਪਹਿਲਾਂ ਹੀ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਚਰਨਦੀਪ ਸਿੰਘ  ਉਰਫ ਚੇਤਨ ਵਾਸੀ ਬਲਰਾਮ ਨਗਰ,; ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਹਰਿਆਣਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ ਵਾਸੀ ਤਖ਼ਤ-ਮੱਲ ਹਰਿਆਣਾ; ਮੋਨੂੰ ਡਾਗਰ ਵਾਸੀ ਪਿੰਡ ਰੇਵਲੀ, ਸੋਨੀਪਤ ਹਰਿਆਣਾ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ।
ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਨੇ ਕਿਹਾ ਕਿ ਆਈਜੀਪੀ ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਜਾਂਚ ਵਿੱਚ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ ਅਤੇ ਪਹਿਲਾਂ ਤੋਂ ਗ੍ਰਿਫਤਾਰ ਕੀਤੇ ਗਏ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਅਤੇ ਹੋਰ ਜਾਣਕਾਰੀ ਦੇ ਆਧਾਰ 'ਤੇ ਹੁਣ ਤੱਕ ਮਿਲੇ ਸੁਰਾਗਾਂ ਰਾਹੀਂ ਕੜੀਆਂ ਨੂੰ ਜੋੜ ਕੇ ਦੇਖ ਰਹੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸਭ ਤੋਂ ਪਹਿਲਾਂ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਹਵਾਲਗੀ ਲੈਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ