Monday, November 03, 2025

Chandigarh

ਪਟਿਆਲਾ ਜ਼ਿਲ੍ਹੇ 'ਚ ਤੀਸਰੇ ਮਹੀਨੇ ਲਗਾਤਾਰ ਲੱਗੇ ਸਫ਼ਲਤਾ ਪੂਰਵਕ 8 ਜਨ ਸੁਵਿਧਾ ਕੈਂਪ

June 15, 2022 10:12 AM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ 'ਚ ਅੱਜ ਤੀਸਰੇ ਮਹੀਨੇ ਲਗਾਤਾਰ 8 ਜਨ ਸੁਵਿਧਾ ਕੈਂਪ ਸਫ਼ਲਤਾ ਪੂਰਵਕ ਲਗਾਏ ਗਏ। ਜ਼ਿਲ੍ਹੇ ਦੇ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜੀਗਰ ਦੀ ਅਗਵਾਈ ਹੇਠ ਲੱਗੇ ਇਨ੍ਹਾਂ ਕੈਂਪਾਂ ਨੂੰ ਸਥਾਨਕ ਵਸਨੀਕਾਂ ਨੇ ਲਾਮਿਸਾਲ ਹੁੰਗਾਰਾ ਦਿੱਤਾ।
ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ 'ਤੁਹਾਡੀ ਸਰਕਾਰ-ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ ਦੇ ਮੱਦੇਨਜ਼ਰ ਲਗਾਏ ਇਨ੍ਹਾਂ ਕੈਂਪਾਂ ਲਈ ਪੰਜਾਬ ਸਰਕਾਰ, ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪਟਿਆਲਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਵਿਧਾਇਕਾਂ ਨੇ ਕਿਹਾ ਕਿ ਅਜਿਹੇ ਜਨ ਸੁਵਿਧਾ ਕੈਂਪ ਲਗਾਤਾਰ ਜਾਰੀ ਰਹਿਣਗੇ।
ਪਟਿਆਲਾ ਸ਼ਹਿਰੀ 'ਚ ਕਸ਼ਯਪ ਰਾਜਪੂਤ ਸਭਾ ਬਡੂੰਗਰ ਧਰਮਸ਼ਾਲਾ, ਪਟਿਆਲਾ ਦਿਹਾਤੀ ਲਈ ਸਰਕਾਰੀ ਐਲੀਮੈਂਟਰੀ ਸਕੂਲ ਤਫ਼ੱਜਲਪੁਰਾ, ਹਲਕਾ ਸਨੌਰ ਦਾ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੁਧਨਸਾਧਾਂ, ਸਮਾਣਾ ਦਾ ਡੇਰਾ ਬਾਬਾ ਮੰਗੇਸ਼ਰ ਦਾਸ ਜੀ, ਗਰਾਮ ਪੰਚਾਇਤ ਕੁਲਾਰਾਂ, ਨਾਭਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਂਟਾਂਵਾਲਾ, ਸ਼ੁਤਰਾਣਾ ਹਲਕੇ ਦੇ ਪਿੰਡਾਂ ਲਈ ਸਰਕਾਰੀ ਮਿਡਲ ਸਕੂਲ ਬਰਾਸ, ਰਾਜਪੁਰਾ ਦਾ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਤੇ ਘਨੌਰ ਹਲਕੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂਕਲਾਂ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੈ, ਜਿਥੇ ਕਲਸਟਰ ਵਾਈਜ਼ ਇਹ ਕੈਂਪ ਲਗਾਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਨੋਡਲ ਅਫ਼ਸਰ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਕੰਨੂ ਗਰਗ ਤੇ ਨਵਦੀਪ ਕੁਮਾਰ ਦੀ ਦੇਖ-ਰੇਖ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਗਿਆ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ 10286 ਤੋਂ ਵਧੇਰੇ ਲੋਕਾਂ ਨੇ ਕੈਂਪਾਂ 'ਚ ਆਪਣੇ ਕੰਮਾਂ-ਕਾਰਾਂ ਲਈ ਪਹੁੰਚ ਬਣਾਈ, 2068 ਦਰਖ਼ਾਸਤਾਂ ਦਿੱਤੀਆਂ, ਜਿਨ੍ਹਾਂ 'ਚੋਂ 672 ਦੀ ਮੌਕੇ 'ਤੇ ਪੜਤਾਲ ਕਰਕੇ 647 ਨੂੰ ਯੋਗ ਪਾਉਂਦਿਆਂ ਮੌਕੇ 'ਤੇ ਵੱਖ-ਵੱਖ ਸੇਵਾਵਾਂ ਦੇ ਸਰਟੀਫਿਕੇਟ ਪ੍ਰਦਾਨ ਕਰ ਦਿੱਤੇ ਗਏ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ