Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

-ਲੋਕਾਂ ਦੀਆਂ ਮੁਸ਼ਕਿਲਾਂ ਜਾਣੀਆਂ, ਪ੍ਰਾਜੈਕਟ 'ਚ ਲੋੜੀਂਦੇ ਸੁਧਾਰ ਲਿਆਉਣ ਦਾ ਭਰੋਸਾ

June 15, 2022 10:16 AM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਥੇ ਕਿਲਾ ਮੁਬਾਰਕ ਦੇ ਦੁਆਲੇ ਬਣ ਰਹੀ ਹੈਰੀਟੇਜ ਸਟਰੀਟ ਦਾ ਦੌਰਾ ਕਰਕੇ ਇਸ ਪ੍ਰਾਜੈਕਟ ਦਾ ਜਾਇਜ਼ਾ ਲਿਆ ਅਤੇ ਸਥਾਨਕ ਵਸਨੀਕਾਂ ਸਮੇਤ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ।
ਡਿਪਟੀ ਕਮਿਸ਼ਨਰ ਨੇ ਸਮਾਨੀਆ ਗੇਟ ਤੋਂ ਲੈਕੇ ਕਿਲੇ ਦੇ ਨੇੜੇ ਤੱਕ ਜਾ ਕੇ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਹ ਪ੍ਰਾਜੈਕਟ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਇਸ ਤੋਂ ਬਿਨ੍ਹਾਂ ਇਸ ਪ੍ਰਾਜੈਕਟ 'ਚ ਜਿਥੇ ਕਿਸੇ ਸੁਧਾਰ ਦੀ ਲੋੜ ਹੈ ਉਸਨੂੰ ਵੀ ਅਮਲ 'ਚ ਲਿਆਂਦਾ ਜਾਵੇਗਾ।
ਗੁੜ ਮੰਡੀ ਵਿਖੇ ਦੁਕਾਨਦਾਰਾਂ ਦੀ ਮੰਗ 'ਤੇ ਸਾਕਸ਼ੀ ਸਾਹਨੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਢੁਕਵੀਂ ਥਾਂ 'ਤੇ ਟੁਆਇਲਟ ਦੀ ਸੁਵਿਧਾ ਪ੍ਰਦਾਨ ਕਰਨ ਲਈ ਆਖਿਆ। ਇਸੇ ਤਰ੍ਹਾਂ ਬਿਜਲੀ ਦੇ ਖੰਭਿਆਂ, ਟਰਾਂਸਫਾਰਮਰ ਸਮੇਤ ਤਾਰਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਆਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਸਮੇਤ ਲੋਕਾਂ ਨੂੰ ਇਸ ਪ੍ਰਾਜੈਕਟ ਦੇ ਮੱਦੇਨਜ਼ਰ ਦਰਪੇਸ਼ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਲਈ ਟੀਮ ਪਟਿਆਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੇ ਨਾਲ ਪਟਿਆਲਾ ਵਿਕਾਸ ਅਥਾਰਟੀ ਦੇ ਏ.ਸੀ.ਏ ਪਵਿੱਤਰ ਸਿੰਘ, ਕਾਰਜਕਾਰੀ ਇੰਜੀਨੀਅਰ ਨਵੀਨ ਕੰਬੋਜ ਤੇ ਬਿਜਲੀ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰ ਸਿੰਘ ਕੰਡਾ ਵੀ ਮੌਜੂਦ ਸਨ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ