Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਐਮ.ਐਲ.ਏ. ਘਨੌਰ ਤੇ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਮੂਲੀਅਤ

June 15, 2022 10:21 AM
SehajTimes

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਸ਼ੁਰੂ ਕੀਤੇ ਗਏ ਜਨ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ 'ਚ ਹਲਕੇ ਦਾ ਤੀਜਾ ਜਨ ਸੁਵਿਧਾ ਕੈਂਪ ਲਗਾਇਆ ਗਿਆ, ਜਿਸ 'ਚ ਘਨੌਰ ਹਲਕੇ ਦੇ ਐਮ.ਐਲ.ਏ. ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਕੈਂਪ 'ਚ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆਵਾਂ ਨੂੰ ਵੀ ਸੁਣਿਆ ਗਿਆ।
  ਕੈਂਪ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਹਲਕੇ 'ਚ ਅੱਜ ਤੀਜਾ ਜਨ ਸੁਵਿਧਾ ਕੈਂਪ ਲਗਾਇਆ ਗਿਆ ਹੈ ਅਤੇ ਹੁਣ ਇਨ੍ਹਾਂ ਕੈਂਪਾਂ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਐਮ.ਐਲ.ਏ. ਦੇ ਘਰ ਜਾਣਾ ਪੈਂਦਾ ਸੀ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪ 'ਚ ਇਲਾਕਾ ਨਿਵਾਸੀਆਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਇੱਕ ਛੱਤ ਥੱਲੇ ਉਪਲਬਧ ਕਰਵਾਈਆਂ ਗਈਆਂ ਹਨ।
  ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲੀ ਤਰਜੀਹ ਹੈ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸਭ ਤੋਂ ਪਹਿਲਾਂ ਮੁਹੱਈਆ ਕਰਵਾਈਆਂ ਜਾਣ ਇਸ ਲਈ ਮਾਲ ਵਿਭਾਗ ਸਬੰਧੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਪਿਛਲੇ ਦਿਨੀਂ ਹਲਕੇ 'ਚ ਪਟਵਾਰੀਆਂ ਦੀ ਵੀ ਨਿਯੁਕਤੀ ਕੀਤੀ ਗਈ ਹੈ ਤੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਮਾਲ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਮਹੀਨੇ ਲੱਗਣ ਵਾਲੇ ਜਨ ਸੁਵਿਧਾ ਕੈਂਪਾਂ 'ਚ ਸ਼ਮੂਲੀਅਤ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਇਆ ਜਾਵੇ।
  ਕੈਂਪ 'ਚ ਪੁੱਜੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹਰੇਕ ਮਹੀਨੇ ਦੀ 14 ਤਾਰੀਖ ਨੂੰ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਨਾਲ ਮਿਲਕੇ ਹਰੇਕ ਵਿਧਾਨ ਸਭਾ ਹਲਕੇ 'ਚ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਾਰੇ ਸਰਕਾਰੀ ਵਿਭਾਗ ਜਨ ਸੁਵਿਧਾ ਕੈਂਪ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਹਰੇਕ ਯੋਗ ਨਾਗਰਿਕ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪੁੱਜਦਾ ਕਰਨਾ ਹੈ, ਜਿਸ 'ਚ ਖੇਤੀਬਾੜੀ ਵਿਭਾਗ, ਮੱਛੀ ਪਾਲਣ, ਦਿਵਿਆਂਗਤਾ ਸਰਟੀਫਿਕੇਟ, ਜਾਬ ਕਾਰਡ ਸਮੇਤ ਹਰੇਕ ਸੇਵਾ ਜੋ ਸਿੱਧੇ ਤੌਰ 'ਤੇ ਲੋਕਾਂ ਨਾਲ ਸਬੰਧ ਰੱਖਦੀ ਹੈ ਇਥੇ ਦਿੱਤੀ ਜਾ ਰਹੀ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਸੂਬੇ ਦਾ ਪਹਿਲਾਂ ਜ਼ਿਲ੍ਹਾ ਹੈ ਜਿਥੇ ਕਲੱਸਟਰ ਬਣਾਕੇ ਲੋਕਾਂ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ