Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਦਿਆਰਥੀਆਂ ਦੇ ਮਾਪੇ ਵੀ ਬਣਨ ਲੱਗੇ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ

June 16, 2022 10:01 AM
SehajTimes

ਬਰਨਾਲਾ : ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਦੇ ਸਵੀਪ ਕਲੱਬਾਂ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ 'ਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਮੂਲੀਅਤ ਕਰਨ ਲੱਗੇ ਹਨ।ਜ਼ਿਲ੍ਹਾ ਸਿੱਖਿਆ ਅਫਸਰ ਕਮ ਜ਼ਿਲ੍ਹਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਸਵੀਪ ਕਲੱਬਾਂ ਵੱਲੋਂ ਲੋਕਤੰਤਰ ਦੀ ਮਜਬੂਤੀ ਲਈ ਵੋਟ ਅਧਿਕਾਰ ਦੇ ਲਾਜ਼ਮੀ ਇਸਤੇਮਾਲ ਬਾਰੇ ਲਗਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰੀ ਹਾਈ ਸਕੂਲ ਪੰਧੇਰ ਦੇ ਸਵੀਪ ਨੋਡਲ ਅਧਿਆਪਕ ਮਮਤਾ ਰਾਣੀ ਸਮੇਤ ਸਰਕਾਰੀ ਹਾਈ ਸਕੂਲ ਧੂਰਕੋਟ ,ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ,ਸਰਕਾਰੀ ਹਾਈ ਸਕੂਲ ਵਿਧਾਤੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ) ਸ਼ਹਿਣਾ,ਸਰਕਾਰੀ ਹਾਈ ਸਕੂਲ ਤਲਵੰਡੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ,ਸਰਕਾਰੀ ਹਾਈ ਸਕੂਲ ਮਹਿਲ ਖੁਰਦ,ਸਰਕਾਰੀ ਮਿਡਲ ਸਕੂਲ ਰਾਜਗੜ੍ਹ ਸਮੇਤ ਬਾਕੀ ਸਕੂਲਾਂ ਦੇ ਮੁਖੀਆਂ ਅਤੇ ਸਵੀਪ ਨੋਡਲ ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਮਜਬੂਤ ਲੋਕਤੰਤਰ ਦੀ ੳੇੁਸਾਰੀ ਲਈ ਵੋਟ ਅਧਿਕਾਰ ਦੇ ਇਸਤੇਮਾਲ ਬਾਰੇ ਵੱਖ ਵੱਖ ਗਤੀਵਿਧੀਆਂ ਬਹੁਤ ਹੀ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ।ਸਕੂਲ ਮੁਖੀਆਂ ਅਤੇ ਸਵੀਪ ਨੋਡਲ ਅਧਿਆਪਕਾਂ ਨੇ ਦੱਸਿਆ ਕਿ ਇਹਨੀਂ ਦਿਨੀਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਹੋਣ ਕਾਰਨ ਵਿਿਦਆਰਥੀਆਂ ਵੱਲੋਂ ਬਹੁਤੀਆਂ ਗਤਵਿਧੀਆਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਕੀਤੀਆਂ ਜਾ ਰਹੀਆਂ ਹਨ ਇਸ ਦੌਰਾਨ ਨਾ ਕੇਵਲ ਵਿਦਿਆਰਥੀ ਸਗੋਂ ੳੇਹਨਾਂ ਦੇ ਮਾਪੇ ਵੀ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਰਹੇ ਹਨ।ਮਨਪਾਲ ਸਿੰਘ ਐੱਲ.ਏ ਅਤੇ ਸੁਖਵੀਰ ਕੌਰ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਅਧੀਨ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ।ਬੱਚਿਆਂ ਵੱਲੋਂ ਵੋਟ ਅਧਿਕਾਰ ਦੇ ਇਸਤੇਮਾਲ ਦੇ ਦਿੱਤੇ ਜਾ ਰਹੇ ਸੁਨੇਹਿਆਂ ਤੋਂ ਮਾਪਿਆਂ ਨੂੰ ਮਜਬੂਤ ਲੋਕਤੰਤਰ ਦੀ ਉਸਾਰੀ 'ਚ ਵੋਟ ਦੀ ਤਾਕਤ ਬਾਰੇ ਸਮਝ ਪੈਣ ਲੱਗੀ ਹੈ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ