Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Chandigarh

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

June 16, 2022 10:16 AM
SehajTimes
ਐਸ.ਏ.ਐਸ ਨਗਰ : ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਨਿਬੇੜਾ ਮਿਥੇ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ । 
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿਚ ਹੋਣੇ ਚਾਹੀਦੇ ਹਨ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ ।
 ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ 'ਤੇ ਚੈਕਿੰਗ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ।  ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਵੱਲੋਂ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ। 
 

Have something to say? Post your comment

 

More in Chandigarh

6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲ

ਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂ

ਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ