Saturday, December 13, 2025

Chandigarh

ਬਾਗਬਾਨੀ ਵਿਭਾਗ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਿਹਾ ਹੈ ਨਿਵੇਕਲੇ ਉਪਰਾਲੇ

June 16, 2022 10:28 AM
SehajTimes

ਪਟਿਆਲਾ : ਬਾਗਬਾਨੀ ਵਿਭਾਗ, ਪੰਜਾਬ ਰਾਜ ਵਿੱਚ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਬਦਲ ਵਜੋਂ ਬਾਗਬਾਨੀ ਫ਼ਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਕਿਸਾਨਾਂ ਦੀ ਭਲਾਈ ਲਈ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕਰਦਾ ਆ ਰਿਹਾ ਹੈ ਤਾਂ ਕਿ ਰਾਜ ਵਿੱਚ ਖੇਤੀ ਵਿਭਿੰਨਤਾ ਅਧੀਨ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਈ ਜਾਵੇ, ਸਗੋਂ ਰਾਜ ਦੇ ਕੁਦਰਤੀ ਸੋਮਿਆਂ ਜਿਵੇਂ ਕਿ ਮਿੱਟੀ, ਪਾਣੀ ਆਦਿ ਦੀ ਸੰਭਾਲ ਵੀ ਕੀਤੀ ਜਾ ਸਕੇ। ਇਸ ਨੂੰ ਮੁੱਖ ਰੱਖਦੇ ਹੋਇਆ ਬਾਗ਼ਬਾਨੀ ਵਿਭਾਗ ਵੱਲੋਂ ਫ਼ਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ ਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਉਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ।
 ਉਪ ਡਾਇਰੈਕਟਰ ਬਾਗਬਾਨੀ  ਨਿਰਵੰਤ ਸਿੰਘ ਨੇ ਦੱਸਿਆ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀ.ਟਨ ਹੈ, ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫ਼ਸਲਾਂ ਵੱਖ-ਵੱਖ ਤਾਪਮਾਨ ਅਤੇ ਨਮੀ ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫ਼ਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫ਼ਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ/ਜ਼ਿਲ੍ਹਾ ਅਧਿਕਾਰੀ ਨਾਲ ਸੰਪਰਕ ਕੀਤਾ ਜਾਵੇ।  
ਬਾਗਬਾਨੀ ਵਿਭਾਗ ਵੱਲੋਂ 3 ਮੀ.ਟਨ ਆਨ ਫਾਰਮ ਕੋਲਡ ਰੂਮ 50 ਫ਼ੀਸਦੀ ਸਬਸਿਡੀ ਤੇ ਲਗਵਾਏ ਜਾ ਰਹੇ ਹਨ। ਡਿਪਟੀ ਡਾਇਰੈਕਟਰ ਬਾਗਬਾਨੀ ਪਟਿਆਲਾ ਨਿਰਵੰਤ ਸਿੰਘ ਵੱਲੋਂ ਅੱਜ ਅਜਿਹੇ ਕੋਲਡ ਰੂਮ ਪਿੰਡ ਰਾਜਲਾ ਵਿਖੇ ਦੌਰਾ ਕੀਤਾ ਗਿਆ। ਕਿਸਾਨ ਬਲਰਾਜ ਸਿੰਘ ਨੇ ਦੱਸਿਆ ਕਿ ਇਸ ਕੋਲਡ ਰੂਮ ਦਾ ਉਹਨਾਂ ਨੂੰ ਬਹੁਤ ਲਾਭ ਹੋ ਰਿਹਾ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ