Saturday, April 20, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

Chandigarh

ਵਿਕਲਾਂਗਤਾ ਸਰਟੀਫ਼ੀਕੇਟਾਂ ਦੇ ਬਿਨੈਕਾਰਾਂ ਨੂੰ ਸਰੀਰਕ ਮੁਆਇਨੇ ਲਈ ਸਰਕਾਰੀ ਹਸਪਤਾਲਾਂ ਵਿਚ ਪੁੱਜਣ ਦੀ ਅਪੀਲ

June 17, 2022 09:40 AM
SehajTimes
 ਐਸ.ਏ.ਐਸ ਨਗਰ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਦੇ ਯੂ.ਡੀ.ਆਈ.ਡੀ. ਨੋਡਲ ਅਫ਼ਸਰ ਡਾ. ਵਿਕਰਾਂਤ ਨਾਗਰਾ ਨੇ ਵਿਕਲਾਂਗਤਾ ਸਰਟੀਫ਼ੀਕੇਟ ਲਈ ਆਨਲਾਈਨ ਅਰਜ਼ੀਆਂ ਦਾਖ਼ਲ ਕਰਨ ਵਾਲੇ ਬਿਨੈਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਬੰਧਤ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅਪਣਾ ਸਰੀਰਕ ਮੁਆਇਨਾ ਅਤੇ ਅਪਣੇ ਦਸਤਾਵੇਜ਼ਾਂ ਦਾ ਮੁਲਾਂਕਣ ਕਰਵਾਉਣ।
ਸਿਹਤ ਅਧਿਕਾਰੀਆਂ ਨੇ ਪ੍ਰੈਸ ਨੋਟ ਰਾਹੀਂ ਦਸਿਆ ਕਿ (ਯੂਨੀਕ ਡਿਸਏਬਲਟੀ ਆਈ ਡੀ) ਜਾਂ ਵਿਕਲਾਂਗਤਾ ਸਰਟੀਫ਼ੀਕੇਟ ਬਣਵਾਉਣ ਲਈ ਜ਼ਿਲ੍ਹੇ ਭਰ ਤੋਂ 2200 ਆਨਲਾਈਨ ਅਰਜ਼ੀਆਂ ਕਾਫ਼ੀ ਸਮੇਂ ਤੋਂ ਆਈਆਂ ਹੋਈਆਂ ਹਨ ਪਰ ਬਿਨੈਕਾਰਾਂ ਦੁਆਰਾ ਅਪਣੇ ਕੇਸ ਦੀ ਪੈਰਵਾਈ ਕਰਨ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਨਾ ਆਉਣ ਕਾਰਨ ਇਹ ਅਰਜ਼ੀਆਂ ਨਿਪਟਾਰੇ ਹਿੱਤ ਪਈਆਂ ਹਨ। ਉਨ੍ਹਾਂ ਕਿਹਾ ਕਿ ਮੋਹਾਲੀ, ਖਰੜ ਅਤੇ ਡੇਰਾਬੱਸੀ ਦੇ ਸਿਵਲ ਹਸਪਤਾਲਾਂ ਵਿਚ ਅਜਿਹੇ ਬਿਨੈਕਾਰ ਪਹੁੰਚ ਸਕਦੇ ਹਨ ਤਾਕਿ ਉਨ੍ਹਾਂ ਦੀਆਂ ਅਰਜ਼ੀਆਂ ਦਾ ਮੁਲਾਂਕਣ ਕਰ ਕੇ ਉਨ੍ਹਾਂ ਦੇ ਵਿਕਲਾਂਗਤਾ ਸਰਟੀਫ਼ੀਕੇਟ ਛੇਤੀ ਤੋਂ ਛੇਤੀ ਬਣਾਏ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਬਿਨੈਕਾਰ ਕਿਸੇ ਕਾਰਨ ਅਪਣਾ ਸਰਟੀਫ਼ੀਕੇਟ ਨਹੀਂ ਬਣਵਾਉਣਾ ਚਾਹੁੰਦਾ ਤਾਂ ਉਹ ਆਨਲਾਈਨ ਹੀ ਅਪਣੀ ਅਰਜ਼ੀ ਖ਼ਾਰਜ ਕਰ ਸਕਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਇਨ੍ਹਾਂ ਬਿਨੈਕਾਰਾਂ ਦੁਆਰਾ ਅਪਣੇ ਕੇਸਾਂ ਦੀ ਪੈਰਵਾਈ ਨਾ ਕਰਨ ਕਰ ਕੇ ਕਾਫ਼ੀ ਗਿਣਤੀ ਵਿਚ ਅਰਜ਼ੀਆਂ ਦਾ ਨਿਪਟਾਰਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਵਿਭਾਗ ਦੁਆਰਾ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਇਸ ਬਾਬਤ ਸੂਚਨਾ ਭੇਜੀ ਗਈ ਹੈ ਪਰ ਇਸ ਦੇ ਬਾਵਜੂਦ ਇਹ ਬਿਨੈਕਾਰ ਹਸਪਤਾਲਾਂ ਵਿਚ ਪਹੁੰਚ ਕੇ ਅਪਣੇ ਕੇਸ ਦੀ ਪੈਰਵਾਈ ਨਹੀਂ ਕਰ ਰਹੇ।
ਅਧਿਕਾਰੀਆਂ ਨੇ ਦਸਿਆ ਕਿ ਪਿਛਲੇ ਦਿਨੀਂ ਵੱਖ-ਵੱਖ ਤਰ੍ਹਾਂ ਦੀਆਂ ਵਿਕਲਾਂਗਤਾਵਾਂ ਨਾਲ ਜੂਝ ਰਹੇ ਵਿਅਕਤੀਆਂ ਦੇ ਸਰਟੀਫ਼ੀਕੇਟ ਬਣਾਉਣ ਲਈ ਜ਼ਿਲ੍ਹੇ ’ਚ ਵਿਸ਼ੇਸ਼ ਯੂ.ਡੀ.ਆਈ.ਡੀ. (ਯੂਨੀਕ ਡਿਸਏਬਲਟੀ ਆਈ ਡੀ) ਕੈਂਪ ਲਗਾਏ ਗਏ ਸਨ।  ਇਹ ਵਿਸ਼ੇਸ਼ ਕੈਂਪ ਮਿਤੀ 20, 21, 27 ਅਤੇ 28 ਮਈ ਨੂੰ ਜ਼ਿਲ੍ਹੇ ਦੀਆਂ ਤਿੰਨ ਸਰਕਾਰੀ ਸਿਹਤ ਸੰਸਥਾਵਾਂ-ਸਿਵਲ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਸਬ-ਡਵੀਜ਼ਨਲ ਹਸਪਤਾਲ ਖਰੜ ਵਿਖੇ ਲਗਾਏ ਗਏ ਸਨ ਪਰ ਇਸ ਦੇ ਬਾਵਜੂਦ ਬਹੁਤ ਘੱਟ ਗਿਣਤੀ ਵਿਚ ਲਾਭਪਾਤਰੀ ਇਨ੍ਹਾਂ ਕੈਂਪਾਂ ਵਿਚ ਪੁੱਜੇ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨੂੰ ਵੇਖਦਿਆਂ ਵਿਭਾਗ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਉਕਤ ਤਿੰਨੇ ਹਸਪਤਾਲਾਂ ਵਿਚ ਹਰ ਕੰਮਕਾਜੀ ਦਿਨ ਇਹ ਸਰਟੀਫ਼ੀਕੇਟ ਸਵੇਰੇ 8 ਤੋਂ 2 ਵਜੇ ਤਕ ਬਣਾਏ ਜਾਣਗੇ। ਜ਼ਿਕਰਯੋਗ ਹੈ ਕਿ ਇਹ ਸਰਟੀਫ਼ੀਕੇਟ ਮੁਫ਼ਤ ਬਣਾਏ ਜਾਂਦੇ ਹਨ ਅਤੇ ਡਾਕਟਰ ਸਰਟੀਫ਼ੀਕੇਟ ਜਾਰੀ ਕਰਨ ਤੋਂ ਪਹਿਲਾਂ ਬਿਨੈਕਾਰ ਦਾ ਮੁਆਇਨਾ ਕਰਦਾ ਹੈ।  

Have something to say? Post your comment

 

More in Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ