Friday, March 29, 2024
BREAKING NEWS
ਪੰਜਾਬ ਪੁਲਿਸ ਵੱਲੋਂ ਚੌੜਾ ਮਧਰੇ ਗੈਂਗ ਦੇ ਤਿੰਨ ਮੈਂਬਰ ਕਾਬੂ 31 ਮਾਰਚ 2024 ਨੂੰ ਸੇਵਾ ਮੁਕਤੀ ਤੇ ਵਿਸ਼ੇਸ਼ KVK ਵੱਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਬਾਰੇ  ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ30 ਮਾਰਚ ਨੂੰ ਹੋਵੇਗੀ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪਰੀਖਿਆ ਗੁਰੂ ਨਾਨਕ ਇੰਸਟੀਚਿਊਟ ਪਟਿਆਲਾ ਵਿੱਖੇ ਫਸਟ ਏਡ ਫਾਇਰ ਸੇਫਟੀ 'ਤੇ ਕਰਵਾਈ ਗਈ ਵਰਕਸ਼ਾਪ SRS Vidyapeeth Samana ਵਿੱਚ ਅਧਿਆਪਕਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਲਗਾਇਆ ਗਿਆ ਸੈਮੀਨਾਰ* ਬਾਧਿਰ (ਡੈਫ) ਵੋਟਰਾਂ ਨੂੰ ਜਾਗਰੁਕ ਕਰਨ ਲਈ ਗੁਰੂਗ੍ਰਾਮ ਤੋਂ ਸ਼ੁਰੂ ਹੋਇਆ ਅਨੋਚਾ ਯਤਨਵੋਟ ਬਨਵਾਉਣ ਦਾ ਆਖੀਰੀ ਸਮਾ 26 ਅਪ੍ਰੈਲ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

Chandigarh

ਪੰਜਾਬ ਪੁਲਿਸ ਵੱਲੋਂ 4 ਪਿਸਤੌਲਾਂ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ ਅਤੇ ਤਿੰਨ ਕਾਰਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

June 17, 2022 10:02 AM
SehajTimes
 ਚੰਡੀਗੜ੍ਹ : ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਟੀ-ਪੁਆਇੰਟ ਲਾਡੋਵਾਲੀ ਰੋਡ ਜਲੰਧਰ ਵਿਖੇ ਵਿਸ਼ੇਸ਼ ਪੁਲਿਸ ਚੈਕਿੰਗ ਦੌਰਾਨ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਰੈਕੇਟ ਦਾ ਪਰਦਾਫਾਸ਼ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਵੱਲੋਂ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ, ਸਮਾਇਲ ਉਰਫ ਸ਼ੇਰੂ, ਦਿਵਾਂਸ਼ ਉਰਫ ਵੰਸ਼, ਹੈਪੀ ਅਤੇ ਲਵ ਕੁਮਾਰ, ਸਾਰੇ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ  ਦੇ ਕਬਜ਼ੇ 'ਚੋਂ ਚਾਰ .32 ਬੋਰ ਦੇ ਪਿਸਤੌਲ ਸਮੇਤ 6 ਮੈਗਜ਼ੀਨ ਅਤੇ 32 ਜਿੰਦਾ ਕਾਰਤੂਸ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ, ਤਿੰਨ ਕਾਰਾਂ- ਮਾਰੂਤੀ ਸਵਿਫਟ, ਹੁੰਡਈ ਸੈਂਟਰੋ ਅਤੇ ਹੌਂਡਾ ਅਮੇਜ਼ ਅਤੇ 550 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਤੇਜ਼ ਕਰ ਦਿੱਤੀ ਹੈ ਅਤੇ ਨਸ਼ਿਆਂ ਵਿਰੁੱਧ ਜ਼ੀਰੋ  ਸਹਿਣਸ਼ੀਲਤਾ ਨੀਤੀ ਅਪਣਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਲਵ ਕੁਮਾਰ ਨੂੰ ਛੱਡ ਕੇ ਬਾਕੀ ਚਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜੋ ਸ਼ਹਿਰ ਵਿੱਚ ਕਈ ਹਿੰਸਕ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਲੰਬੇ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।
ਉਨ੍ਹਾਂ ਕਿਹਾ ਕਿ ਸੰਨੀ ਅਤੇ ਸ਼ੇਰੂ ਹਾਲ ਹੀ ਵਿੱਚ ਇੱਕ ਸਥਾਨਕ ਫੈਕਟਰੀ ਮਾਲਕ ਦੀ ਕਾਰ ’ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਪਾਏ ਗਏ ਸਨ ਅਤੇ ਉਹ ਕਈ ਮਾਮਲਿਆਂ ਵਿੱਚ ਘੋਸ਼ਿਤ ਅਪਰਾਧੀ ਵੀ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਦੇ ਸੁਲਝਣ ਦੀ ਉਮੀਦ ਹੈ।
ਸੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਗਿਰੋਹ ਆਉਣ ਵਾਲੇ ਦਿਨਾਂ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਨਵੀਂ ਬਰਾਦਰੀ ਜਲੰਧਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐੱਫ.ਆਈ.ਆਰ ਨੰਬਰ 68 ਮਿਤੀ 16.06.2022 ਦਰਜ ਹੈ।

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ ਚੌੜਾ ਮਧਰੇ ਗੈਂਗ ਦੇ ਤਿੰਨ ਮੈਂਬਰ ਕਾਬੂ 

ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਜ਼ਿਲ੍ਹੇ ’ਚ ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ’ਤੇ ਰੋਕ

CM ਭਗਵੰਤ ਮਾਨ ਨੇ ਆਪਣੀ ਧੀ ਦਾ ਰੱਖਿਆ ਨਾਂ

ਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਾਸਲ ਕੀਤੀ ਵੱਡੀ ਸਫਲਤਾ

ਸਰਕਾਰੀ ਕੰਨਿਆ ਸਕੂਲ ਲਾਲੜੂ ਤੇ ਕਸੌਲੀ ਸਕੂਲ ਵਿੱਚ ਸਾਲਾਨਾ ਨਤੀਜੇ ਐਲਾਨੇ

ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ ਪ੍ਰਾਪਤ ਹੋਏ ਕਰੋੜਾਂ ਰੁਪਏ

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸ਼ੈਲਟਰ ਨੇ ਮਲਕਪੁਰ ਸਕੂਲ ਨੂੰ ਫਰਨੀਚਰ ਅਤੇ ਲਾਲੜੂ ਸਕੂਲ ਨੂੰ ਸੌਂਪਿਆ ਕਮਰਾ : ਡਾ. ਮੁਲਤਾਨੀ