Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ 'ਯੂਨਾਨੀ ਭਾਸ਼ਾ, ਸੱਭਿਆਚਾਰ ਅਤੇ ਸਭਿਅਤਾ' ਵਿਸ਼ੇ ਉੱਤੇ ਅੰਤਰਰਾਸ਼ਟਰੀ ਵਰਕਸ਼ਾਪ ਵਿੱਚ ਭਾਗ ਲਿਆ।

June 17, 2022 10:06 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜ਼ੀ ਵਿਭਾਗ ਦੇ ਕੁੱਝ ਵਿਦਿਆਰਥੀਆਂ ਵੱਲੋਂ 'ਯੂਨਾਨੀ ਭਾਸ਼ਾ, ਸੱਭਿਆਚਾਰ ਅਤੇ ਸਭਿਅਤਾ' ਵਿਸ਼ੇ ਉੱਤੇ ਆਯੋਜਿਤ ਸੱਤ ਰੋਜ਼ਾ ਅੰਤਰਰਾਸ਼ਟਰੀ ਵਰਕਸ਼ਾਪ (ਸਮਰ ਸਕੂਲ) ਵਿੱਚ ਭਾਗ ਲਿਆ। ਇਸ  ਵਰਕਸ਼ਾਪ ਦਾ ਆਯੋਜਨ ਇੰਡੋ-ਹੇਲੇਨਿਕ ਖੋਜ ਕੇਂਦਰ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਵਿਖੇ ਸਥਾਪਿਤ ਗ੍ਰੀਕ ਚੇਅਰ, ਸਕੂਲ ਆਫ਼ ਲੈਂਗੂਏਜ, ਲਿਟਰੇਚਰ ਐਂਡ ਕਲਚਰਲ ਸਟੱਡੀਜ਼-1 ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ। ਭਾਗ ਲੈਣ ਵਾਲੇ ਇਨ੍ਹਾਂ ਵਿਦਿਆਰਥੀਆਂ ਵਿੱਚ ਹਰਵੀਰ ਸਿੰਘ, ਜਤਿੰਦਰ ਕੁਮਾਰ, ਕੁਲਵੀਰ ਕੌਰ, ਦੀਪਿੰਦਰ ਕੌਰ, ਆਸਿ਼ਮਾ ਵਾਲੀਆ, ਸੁਖਪਾਲ ਸ਼ਰਮਾ, ਬ੍ਰਹਮਜੀਤ ਸਿੰਘ, ਸਤਵਿੰਦਰ ਸਿੰਘ, ਪ੍ਰਿੰਸਪਾਲ ਸਿੰਘ, ਦੀਪ ਪ੍ਰਿਯਾ ਪੱਬੀ ਅਤੇ ਤਨਵੀਰ ਕੌਰ ਅੰਟਾਲ ਸ਼ਾਮਿਲ ਸਨ।
ਵਿਭਾਗ ਮੁਖੀ ਪ੍ਰੋ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਸੀ। ਇਨ੍ਹਾਂ ਤਿੰਨ ਹਿੱਸਿਆਂ ਵਿੱਚ ਯੂਨਾਨੀ ਭਾਸ਼ਾ ਦੀ ਸਿੱਖਿਆ,  ਯੂਨਾਨੀ ਦਰਸ਼ਨ ਅਤੇ ਸਭਿਆਚਾਰ ਉੱਤੇ ਗੱਲਬਾਤ ਅਤੇ ਭਾਰਤ-ਯੂਨਾਨੀ ਸਭਿਅਤਾਵਾਂ ਵਿਚਕਾਰ ਆਪਸੀ ਸਬੰਧਾਂ 'ਤੇ ਚਰਚਾ ਸ਼ਾਮਿਲ ਸਨ।ਵਰਕਸ਼ਾਪ ਵਿੱਚ ਭਾਗ ਲੈਣ ਵਾਲਿਆਂ ਨੂੰ ਸੰਬੰਧਤ ਮਾਹਿਰਾਂ ਵੱਲੋਂ ਪੂਰਬੀ ਸੰਸਾਰ ਦੇ ਉਸ ਇਤਿਹਾਸ ਦੀ ਮੁੜ ਜਾਂਚ ਕਰਨ ਸੰਬੰਧੀ ਮੁਹਾਰਤਾਂ ਤੋਂ ਜਾਣੂ ਕਰਵਾਇਆ ਗਿਆ ਜੋ ਸਦੀਆਂ ਤੋਂ ਪੂਰਬੀ ਸੰਸਾਰ ਦੇ ਪ੍ਰਭਾਵ ਹੇਠ ਦੱਬਿਆ ਹੋਇਆ ਸੀ।
ਵਰਕਸ਼ਾਪ ਵਿੱਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸੰਸਕ੍ਰਿਤ ਅਤੇ ਯੂਨਾਨੀ ਮੂਲ ਦੀ ਸ਼ਬਦਾਵਲੀ ਵਿਚਲੀਆਂ ਸਮਾਨਤਾਵਾਂ ਤੋਂ ਇਲਾਵਾ ਵਿਆਕਰਨਿਕ ਸੰਬੰਧਾਂ ਅਤੇ ਧੁਨੀ ਸੰਬੰਧੀ ਨਿਯਮਾਂ ਵਿਚਲੇ ਸਾਂਝੇ ਲੱਛਣਾਂ ਤੋਂ ਜਾਣੂ ਕਰਵਾਇਆ ਗਿਆ। ਵਰਕਸ਼ਾਪ ਦੌਰਾਨ ਇਨ੍ਹਾਂ ਦੋਹੇਂ ਭਾਸ਼ਾਵਾਂ ਵੱਲੋਂ ਆਪਸ ਵਿੱਚ ਇੱਕ ਦੂਜੀ ਨੂੰ ਪ੍ਰਭਾਵਿਤ ਕਰਨ ਦੇ ਵਿਸ਼ੇ ਉੱਪਰ ਵੀ ਵਿਚਾਰ ਚਰਚਾ ਕੀਤੀ ਗਈ।
ਵਰਕਸ਼ਾਪ ਵਿੱਚ ਭਾਰਤ ਭਰ ਦੀਆਂ ਹੋਰ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਰਕਸ਼ਾਪ ਦੀ ਵਿਸ਼ੇਸ਼ਤਾ ਇਹ ਵੀ ਰਹੀ ਹੈ ਕਿ ਉਨ੍ਹਾਂ ਨੂੰ ਹੋਰਨਾਂ ਵੱਖ-ਵੱਖ ਯੂਨੀਵਰਸਿਟੀਆਂ ਦੇ ਅਧਿਆਪਕਾਂ ਨਾਲ ਵੀ ਸੰਵਾਦ ਰਚਾਉਣ ਦਾ ਮੌਕਾ ਮਿਲਿਆ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ