Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਰੀਰ ਵਿਗਿਆਨ ਵਿੱਚ ਯੋਗਾ ਦੀ ਮਹੱਤਤਾ' ਵਿਸ਼ੇ ਨੂੰ ਦਰਸਾਉਂਦਾ ਵਿਸ਼ੇਸ਼ ਭਾਸ਼ਣ ਕਰਵਾਇਆ

June 17, 2022 10:08 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਕੌਮਾਂਤਰੀ ਯੋਗ ਦਿਹਾੜੇ ਦੇ ਸੰਬੰਧ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵੱਲੋਂ ਆਯੋਜਿਤ ਇਸ ਪ੍ਰੋਗਰਾਮ ਵਿੱਚ 'ਸਰੀਰ ਵਿਗਿਆਨ ਵਿੱਚ ਯੋਗਾ ਦੀ ਮਹੱਤਤਾ' ਵਿਸ਼ੇ ਨੂੰ ਦਰਸਾਉਂਦਾ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। 
ਇਹ ਪ੍ਰੋਗਰਾਮ ਖੇਡ ਵਿਗਿਆਨ ਵਿਭਾਗ ਦੇ ਮੁਖੀ ਡਾ. ਅਜੀਤਾ ਦੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੀ ਗਈ । 
ਪ੍ਰੋਗਰਾਮ ਵਿਚਲਾ ਇਹ ਮੁੱਖ ਭਾਸ਼ਣ ਉੱਘੇ ਸਰੀਰ ਵਿਗਿਆਨੀ ਪ੍ਰੋ. ਅਸੀਸ ਗੋਸਵਾਮੀ ਵੱਲੋਂ ਦਿੱਤਾ ਗਿਆ। ਉਹਨਾਂ ਵੱਲੋਂ ਆਪਣੇ ਇਸ ਭਾਸ਼ਣ ਵਿੱਚ ਯੋਗਾ ਦੇ ਸਰੀਰ ਵਿਗਿਆਨਕ ਦ੍ਰਿਸ਼ਟੀਕੋਣ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ ਜਿਸ ਵਿੱਚ ਯੋਗਾ ਦੀ ਸਰੀਰਕ ਅਤੇ ਮਾਨਸਿਕ ਤੌਰ ਉੱਤੇ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਯੋਗਾ ਦੇ ਵੱਖ-ਵੱਖ ਪੱਖਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਦੱਸਿਆ ਕਿ ਜੇ ਬਿਨਾ ਕਿਸੇ ਯੋਗ ਤਜਰਬੇ  ਤੋਂ ਯੋਗਾ ਕੀਤਾ ਜਾਂਦਾ ਹੈ ਤਾਂ ਕਈ ਵਾਰ ਇਹ ਸਰੀਰ ਲਈ ਨੁਕਸਾਨ ਦਾਇਕ ਵੀ ਸਾਬਿਤ ਹੋ ਸਕਦਾ ਹੈ। ਇਸ ਲਈ ਯੋਗਾ ਕਰਨ ਹਿਤ ਸਹੀ ਜਾਣਕਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ।
ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕਿਹਾ ਗਿਆ ਕਿ ਸਾਨੂੰ ਆਪਣੀ ਸਰੀਰਕ ਅਤੇ ਮਾਨਸਿਕ ਸਿਹਤ ਦਾ ਖਿਆਲ ਰੱਖਣ ਲਈ ਯੋਗਾ ਜਿਹੀਆਂ ਵਿਸ਼ੇਸ਼ ਵਿਧੀਆਂ ਵੱਲ ਧਿਆਨ ਦੇਣ ਦੀ ਲੋੜ ਹੈ। 
ਇਸ ਮੌਕੇ ਬੋਲਦਿਆਂ ਪ੍ਰੋ. ਅਜੀਤਾ ਵੱਲੋਂ ਵੀ ਯੋਗਾ ਦੀ ਅਹਿਮੀਅਤ ਬਾਰੇ ਵੱਖ-ਵੱਖ ਪੱਖਾਂ ਨੂੰ ਉਜਾਗਰ ਕਰਦੇ ਹੋਏ ਆਪਣੇ ਸ਼ਬਦ ਪ੍ਰਗਟਾਏ ਗਏ।
ਇਸ ਪ੍ਰੋਗਰਾਮ ਵਿੱਚ ਖੇਡ ਵਿਗਿਆਨ ਵਿਭਾਗ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ