Thursday, April 25, 2024
BREAKING NEWS
ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

Chandigarh

ਜਿਲ੍ਹੇ ‘ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਦਰੁੱਸਤ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

June 18, 2022 09:41 AM
SehajTimes
ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜਿਲ੍ਹੇ ‘ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਦਰੁੱਸਤ ਰੱਖਣ ਲਈ ਅਧਿਕਾਰੀਆਂ ਨਾਲ ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਦਰੁੱਸਤ ਰੱਖਣ ਦੇ ਮੱਦੇਨਜ਼ਰ ਪੁਲਿਸ ਅਤੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕੀਤੀਆ ਗਈਆਂ ਹਨ । ਉਨ੍ਹਾਂ ਇਹ ਵੀ ਕਿਹਾ ਕਿ ਜਿਲ੍ਹੇ ਦੀ ਹਦੂਦ ਅੰਦਰ ਟਰੈਵਲ ਏਜੰਟਾ ਵੱਲੋਂ ਇਮੀਗ੍ਰੇਸ਼ਨ ਅਤੇ ਕੰਸਲਟੈਂਸੀ ਦੇ ਕੰਮਾਂ ਲਈ ਖੋਲੇ ਦਫ਼ਤਰਾਂ ਤੇ ਪ੍ਰਾਸ਼ਸਨ ਪੂਰੀ ਤਰ੍ਹਾਂ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਨੇ/ਪ੍ਰਦਰਸ਼ਨਾਂ ਲਈ ਵੀ ਢੁਕਵੀਆਂ ਥਾਵਾਂ ਤਹਿ ਕੀਤੀਆਂ ਜਾਣਗੀਆਂ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਟਰੈਵਲ ਏਜੰਟ ਲੋਕਾਂ ਨੂੰ ਵਿਦੇਸ਼ਾ ਵਿੱਚ ਭੇਜਣ ਸਮੇਂ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਵੀ ਥੋਖੇ ਬਾਜੀ ਜਾਂ ਕੋਈ ਠੱਗੀ ਕਰਦਾ ਹੈ ਜਾਂ ਟਰੈਵਲ ਏਜੰਟ ਵਿਰੁੱਧ ਕੋਈ ਸਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸਦੀ ਬਾਰੀਕੀ ਨਾਲ ਛਾਣ-ਬੀਣ ਕਰਕੇ ਦੋਸ਼ੀ ਸ਼ਾਬਿਤ ਹੋਣ ਤੇ ਉਸ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਟਰੈਵਲ ਏਜੰਟਾਂ ਵਿਰੁੱਧ ਲੰਬਿਤ ਪਏ ਕੇਸਾਂ ਦੇ ਨਬੇੜੇ ਲਏ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਰਿਪੋਰਟ ਆਉਣ ਤੇ ਇਹਨਾਂ ਟਰੈਵਲ ਏਜੰਟਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਿਲ੍ਹਾ ਪ੍ਰਸ਼ਾਸਨ ਦਾਗੀ ਇੰਮੀਗਰੇਸ਼ਨ ਕੰਪਨੀਆਂ ਵਿਰੁੱਧ ਸ਼ਖਤ ਕਾਰਵਾਈ ਕਰਦਾ ਰਿਹਾ ਹੈ।
ਸ੍ਰੀ ਤਲਵਾੜ ਵੱਲੋਂ ਕਿਹਾ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਅਮਨ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੂਰੀ ਤਰ੍ਹਾਂ ਚੋਕਸ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀ ਹਦੂਦ ਅੰਦਰ ਸ਼ਰਾਰਤੀ ਅਨਸਰਾਂ ਦੀ ਰਿਹਾਇਸ ਨੂੰ ਲੈ ਕੇ ਵੱਖ ਵੱਖ ਪ੍ਰਾਈਵੇਟ ਸੁਸਾਇਟੀਆਂ ਦੀ ਚੈਕਿੰਗ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਸ਼ਰਾਰਤੀ ਅਨਸਰ ਸਾਹਮਣੇ ਆਉਦਾ ਹੈ ਤਾਂ ਉਸ ਵਿਰੁੱਧ ਬਣਦੀ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਵੱਲੋਂ ਨਿੱਜੀ ਸੁਸਾਇਟੀਆਂ ਨੂੰ ਵੀ ਉਥੇ ਆਣ-ਜਾਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜੁਡੀਸ਼ੀਅਲ ਕੰਪਲੈਕਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਹਿਲਾ ਪੁਲਿਸ ਕਰਮਚਾਰੀ ਅਤੇ ਪੀ.ਸੀ.ਆਰ ਨੂੰ ਵੀ ਤਾਇਨਾਤ ਕੀਤਾ ਗਿਆ ਹੈ। 
     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ੍ਰੀਮਤੀ ਪੂਜਾ ਸਿਆਲ, ਐਸ.ਡੀ.ਐਮ.ਮੋਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਤਰਸੇਮ ਚੰਦ, ਡੀ.ਐਸ.ਪੀ ਸ੍ਰੀ ਸੁਰਿੰਦਰ ਮੋਹਨ ਸਿੰਘ ਤੋਂ ਇਲਵਾ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
 

Have something to say? Post your comment

 

More in Chandigarh

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦ

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਪੰਜਾਬ ‘ਚ ਛਾਏ ਕਾਲੇ ਬੱਦਲ ਚੱਲਣਗੀਆਂ ਤੇਜ਼ ਹਵਾਵਾਂ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ

ਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ