Monday, November 03, 2025

Chandigarh

ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਹਥਿਆਉਣ ਲਈ ਗ਼ਲਤ ਹਥਕੰਡੇ ਅਪਣਾ ਰਹੀ ਹੈ : ਪ੍ਰੋ. ਬਡੂੰਗਰ

June 18, 2022 09:58 AM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ  ਸਮੇਂ ਸਮੇਂ ਦੀਆਂ ਕੇਂਦਰੀ ਸਰਕਾਰਾਂ ਨੇ ਪਹਿਲਾਂ ਪੰਜਾਬ ਦੀ ਰਾਜਧਾਨੀ, ਹਾਈ ਕੋਰਟ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਪੰਜਾਬ ਕੋਲੋਂ ਇੱਕ ਇੱਕ ਕਰਕੇ ਸਭ ਕੁਝ ਖੋਹ ਲਿਆ, ਹੁਣ ਕੇਵਲ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਬਾਕੀ ਸੀ ਇਹ ਵੀ ਸਰਕਾਰ ਗਲਤ ਹੱਥਕੰਡੇ ਵਰਤ ਕੇ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ । 
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਤੋਂ ਖੋਹਣਾ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਤੇ ਪੰਜਾਬ ਨਾਲ ਵੱਡਾ ਧੱਕਾ ਹੋਵੇਗਾ  । 
ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ  ਪੰਜਾਬ ਯੂਨੀਵਰਸਿਟੀ ਲਾਹੌਰ ਯੂਨੀਵਰਸਿਟੀ ਦੀ ਥਾਂ  ਤੇ ਪੰਜਾਬ ਵਿੱਚ ਬਣੀ ਸੀ ਤੇ ਲਾਹੌਰ ਵਰਸਿਟੀ ਸਿੱਖ ਰਾਜ ਦੀ ਯੂਨੀਵਰਸਿਟੀ ਸੀ ਇਸ ਲਈ ਹੀ ਲਾਹੌਰ ਯੂਨੀਵਰਸਿਟੀ ਪਾਕਿਸਤਾਨ ਵਿੱਚ ਰਹਿ ਜਾਣ ਕਾਰਨ  ਪੰਜਾਬ ਵਿੱਚ ਇਸ ਪੰਜਾਬ ਯੂਨੀਵਰਸਿਟੀ ਦਾ ਨਿਰਮਾਣ ਕਰਵਾਇਆ ਗਿਆ ਸੀ ਤੇ ਇਹ ਯੂਨੀਵਰਸਿਟੀ ਕੇਵਲ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਹੀ ਰਹਿਣੀ ਚਾਹੀਦੀ ਹੈ  ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੀਤ ਮੈਨੇਜਰ,  ਅਮਰਜੀਤ ਸਿੰਘ ਹੈੱਡ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਹਰਜੀਤ ਸਿੰਘ ਅਲੀਪੁਰ, ਗੁਰਇਕਬਾਲ ਸਿੰਘ ਸਹਾਇਕ ਰਿਕਾਰਡ ਕੀਪਰ, ਗੁਰਮੁਖ ਸਿੰਘ ਖਜ਼ਾਨਚੀ ਅਤੇ ਹੋਰ ਪਤਵੰਤੇ ਹਾਜ਼ਰ ਸਨ  ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ